ਬਰੋਟਾ ’ਚ ਆਂਗਣਵਾੜੀ ਸੈਂਟਰ ਦੀ ਨਵੀਂ ਇਮਾਰਤ ਦਾ ਉਦਘਾਟਨ
ਪਿੰਡ ਬਰੋਟਾ ਵਿੱਚ ਆਂਗਨਵਾੜੀ ਸੈਂਟਰ ਦੀ ਨਵੀਂ ਇਮਾਰਤ ਦਾ ਉਦਘਾਟਨ
Publish Date: Thu, 19 Mar 2026 05:58 PM (IST)
Updated Date: Fri, 20 Mar 2026 04:10 AM (IST)

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਹਲਕਾ ਮੁਕੇਰੀਆਂ ਦੇ ਪਿੰਡ ਬਰੋਟਾ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਪਿੰਡ ਵਿੱਚ ਆਂਗਣਵਾੜੀ ਸੈਂਟਰ ਦੀ ਨਵੀਂ ਇਮਾਰਤ ਦੀ ਉਸਾਰੀ ਕਰਵਾਈ ਗਈ, ਜਿਸ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪ੍ਰੋ. ਜੀਐੱਸ ਮੁਲਤਾਨੀ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕੇ ਦੀ ਸਮੁੱਚੀ ਆਪ ਟੀਮ ਵੀ ਮੌਜ਼ੂਦ ਰਹੀ। ਉਦਘਾਟਨ ਸਮਾਰੋਹ ਦੌਰਾਨ ਪ੍ਰੋ. ਮੁਲਤਾਨੀ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਅਤੇ ਬੱਚਿਆਂ ਦੀ ਭਲਾਈ ਲਈ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ। ਆਂਗਨਵਾੜੀ ਸੈਂਟਰ ਦੀ ਨਵੀਂ ਇਮਾਰਤ ਨਾਲ ਪਿੰਡ ਦੇ ਬੱਚਿਆਂ ਨੂੰ ਬਿਹਤਰ ਸਿੱਖਿਆ ਤੇ ਪੋਸ਼ਣ ਸਹੂਲਤਾਂ ਮਿਲਣਗੀਆਂ, ਜੋ ਉਨ੍ਹਾਂ ਦੇ ਭਵਿੱਖ ਲਈ ਮਜ਼ਬੂਤ ਨੀਂਹ ਸਾਬਤ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਮਾਨ ਸਰਕਾਰ ਦੇ ਕੀਤੇ ਗਏ ਵਿਕਾਸ ਕਾਰਜਾਂ ਦੇ ਆਧਾਰ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਮੁੜ ਤੋਂ ਵੱਡੇ ਬਹੁਮਤ ਨਾਲ ਸੂਬੇ ਅੰਦਰ ਸਰਕਾਰ ਬਣਾਏਗੀ। ਇਸ ਸਮੇਂ ਪਿੰਡ ਦੀ ਸਰਪੰਚ ਰਾਣੀ ਦੇਵੀ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਹਾਜ਼ਰੀ ਭਰੀ ਅਤੇ ਆਂਗਣਵਾੜੀ ਸੈਂਟਰ ਦੀ ਨਵੀਂ ਇਮਾਰਤ ਬਣਾਉਣ ਲਈ ਆਮ ਆਦਮੀ ਪਾਰਟੀ ਅਤੇ ਪ੍ਰੋ. ਜੀਐੱਸ ਮੁਲਤਾਨੀ ਦਾ ਧੰਨਵਾਦ ਕੀਤਾ। ਇਸ ਮੌਕੇ ਬਿੰਦਰ ਮਸੀਹ, ਅਵਤਾਰ ਸਿੰਘ, ਰਘੂਨਾਥ ਸਿੰਘ ਪੱਪੀ, ਅਵਿਨਾਸ਼ ਕੌਰ, ਕਰਤਾਰ ਸਿੰਘ, ਪ੍ਰਧਾਨ ਜਰਨਲ ਕੈਟਾਗਿਰੀ ਸੁਰਿੰਦਰ ਠਾਕੁਰ, ਬਲਾਕ ਪ੍ਰਧਾਨ ਜਤਿੰਦਰ ਸ਼ਰਮਾ, ਬਲਾਕ ਪ੍ਰਧਾਨ ਦਰਸ਼ਨ ਸਿੰਘ, ਬਲਾਕ ਸੰਮਤੀ ਮੈਂਬਰ ਰਵਿੰਦਰ ਹੈਪੀ, ਯੂਥ ਪ੍ਰਧਾਨ ਬੈਨੀ ਰਾਣਾ, ਬਲਾਕ ਪ੍ਰਧਾਨ ਅਮਿਤ ਕੁਮਾਰ ਆਦਿ ਹਾਜ਼ਰ ਸਨ।