ਖ਼ਾਲਸਾ ਕਾਲਜ ’ਚ ਵਿਸ਼ਵ ਉਪਭੋਗਤਾ ਅਧਿਕਾਰ ਦਿਵਸ ਮਨਾਇਆ
ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ 'ਵਿਸ਼ਵ ਉਪਭੋਗਤਾ ਅਧਿਕਾਰ ਦਿਵਸ' ਮਨਾਇਆ ਗਿਆ
Publish Date: Thu, 19 Mar 2026 06:30 PM (IST)
Updated Date: Fri, 20 Mar 2026 04:11 AM (IST)

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿੱਚ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਮਰਸ ਵਿਭਾਗ ਵੱਲੋਂ ‘ਵਿਸ਼ਵ ਉਪਭੋਗਤਾ ਅਧਿਕਾਰ ਦਿਵਸ’ ਮਨਾਇਆ ਗਿਆ। ਇਸ ਸਮਾਗਮ ਦਾ ਆਯੋਜਨ ਰੰਗਲਾ ਪੰਜਾਬ ਕਲੱਬ ਅਤੇ ਕਮਰਸ ਫਿਊਜ਼ਨ ਫੋਰਮ ਦੇ ਸਹਿਯੋਗ ਨਾਲ ਕੀਤਾ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਪਭੋਗਤਾ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਕੂਇਜ਼ ਮੁਕਾਬਲਾ, ਪੋਸਟਰ ਮੇਕਿੰਗ ਮੁਕਾਬਲਾ ਅਤੇ ਪਾਵਰਪੋਇੰਟ ਪ੍ਰਜ਼ੈਂਟੇਸ਼ਨ ਸਮੇਤ ਕਈ ਗਿਆਨ-ਵਰਧਕ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੇੱਸਾ ਲਿਆ ਅਤੇ ਉਪਭੋਗਤਾ ਅਧਿਕਾਰਾਂ ਨਾਲ ਸਬੰਧਤ ਆਪਣੇ ਵਿਚਾਰ ਰਚਨਾਤਮਕ ਢੰਗ ਨਾਲ ਪੇਸ਼ ਕੀਤੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਉਪਭੋਗਤਾ ਅਧਿਕਾਰਾਂ ਦੀ ਜਾਣਕਾਰੀ ਹਰ ਨਾਗਰਿਕ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੁਚੇਤ ਉਪਭੋਗਤਾ ਬਣਨ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਪ੍ਰੋ. ਸੰਜੀਵ ਸਿੰਘ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਜ਼ਿੰਮੇਵਾਰ ਉਪਭੋਗਤਾ ਬਣਨ ਲਈ ਉਤਸ਼ਾਹਿਤ ਕੀਤਾ। ਕਾਮਰਸ ਵਿਭਾਗ ਦੀ ਮੁਖੀ ਡਾ. ਹਰਪ੍ਰੀਤ ਕੌਰ ਨੇ ਸਮਾਗਮ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਅਜਿਹੇ ਕਾਰਜਕ੍ਰਮ ਵਿਦਿਆਰਥੀਆਂ ਵਿੱਚ ਗਿਆਨ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦੇ ਹਨ। ਇਸ ਮੌਕੇ ਕਮਰਸ ਵਿਭਾਗ ਦਾ ਸਮੂਹ ਸਟਾਫ਼ ਮੌਜੂਦ ਸੀ। ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਾਰੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ।