ਨਿਯਤੀ ਨੇ ’ਵਰਸਿਟੀ ਮੈਰਿਟ ਸੂਚੀ ’ਚ ਬਣਾਈ ਦੂਜੀ ਥਾਂ
ਵਿਦਿਆਰਥਣ ਨਿਯਤੀ ਨੇ 'ਵਰਸਿਟੀ ਮੈਰਿਟ ਸੂਚੀ 'ਚ ਬਣਾਇਆ ਦੂਜਾ ਥਾਂ
Publish Date: Thu, 19 Mar 2026 06:32 PM (IST)
Updated Date: Fri, 20 Mar 2026 04:11 AM (IST)

ਪੱਤਰ ਪਰੇਰਕ, ਪੰਜਾਬੀ ਜਾਗਰਣ, ਮੁਕੇਰੀਆਂ: ਸੁਆਮੀ ਪ੍ਰੇਮਾਨੰਦ ਮਹਾਂਵਿਦਿਆਲਿਆ (ਐੱਸਪੀਐੱਨ ਕਾਲਜ) ਮੁਕੇਰੀਆਂ ਦੇ ਐੱਮਐੱਸਸੀ ਕੈਮਿਸਟਰੀ ਤੀਜਾ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ। ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸੰਸਥਾ ਦੀ ਅਕਾਦਮਿਕ ਉੱਚਤਾ ਨੂੰ ਇੱਕ ਵਾਰ ਫਿਰ ਸਾਬਤ ਕਰ ਦਿੱਤਾ। ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਐਲਾਨੇ ਨਤੀਜਿਆਂ ਅਨੁਸਾਰ ਵਿਦਿਆਰਥਣ ਨਿਯਤੀ ਨੇ 88.4 ਫੀਸਦ ਅੰਕ ਹਾਸਲ ਕਰ ਕੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਕੋਮਲ ਨੇ 83 ਫੀਸਦ ਅੰਕਾਂ ਨਾਲ ਕਾਲਜ ਵਿੱਚੋਂ ਦੂਜਾ, ਜਦਕਿ ਗੁਰਪ੍ਰੀਤ ਕੌਰ ਨੇ 82.8 ਫੀਸਦ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਡਾ. ਸ਼ਮੀਰ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫ਼ਲਤਾ ਸੰਸਥਾ ਦੇ ਉੱਚ-ਮਿਆਰੀ ਅਧਿਆਪਨ ਅਤੇ ਅਨੁਸ਼ਾਸਿਤ ਵਿਦਿਅਕ ਮਾਹੌਲ ਦੀ ਨਿਸ਼ਾਨਦੇਹੀ ਹੈ। ਉਨ੍ਹਾਂ ਸਾਰੇ ਸਫ਼ਲ ਵਿਦਿਆਰਥੀਆਂ ਨੂੰ ਮੁਬਾਰਕਬਾਦ ਭੇਟ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਕੈਮਿਸਟਰੀ ਵਿਭਾਗ ਦੇ ਮੁੱਖੀ ਡਾ. ਜਸਮਿੰਦਰ ਸਿੰਘ ਨੇ ਵੀ ਵਿਦਿਆਰਥੀਆਂ ਦੀ ਇਸ ਉਪਲੱਬਧੀ ਤੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਲਗਨ ਅਤੇ ਅਧਿਆਪਕਾਂ ਦੇ ਸਾਂਝੇ ਯਤਨਾਂ ਦਾ ਸਿੱਟਾ ਹਨ। ਇਸ ਮੌਕੇ ਪ੍ਰੋ. ਰੇਖਾ ਰਾਣੀ, ਪ੍ਰੋ. ਸਰਾਂਸ਼ ਗੁਲੇਰੀਆ, ਪ੍ਰੋ. ਹਰਪ੍ਰੀਤ ਸਿੰਘ, ਡਾ. ਮੇਘਾ, ਪ੍ਰੋ. ਮਨਦੀਪ ਕੌਰ ਅਤੇ ਪ੍ਰੋ. ਤਾਨਿਆ ਸੋਨੀ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।