ਵਿਦੇਸ਼ ਭੇਜਣ ਦੇ ਨਾਂ 'ਤੇ 10 ਲੱਖ ਤੋਂ ਵੱਧ ਦੀ ਠੱਗੀ
ਵਿਦੇਸ਼ ਭੇਜਣ ਦੇ ਨਾਂ 'ਤੇ 10 ਲੱਖ ਤੋਂ ਵੱਧ ਦੀ ਠੱਗੀ, ਮੁਕੇਰੀਆਂ ਪੁਲਿਸ ਵੱਲੋਂ ਜਲੰਧਰ ਦੇ ਵਿਅਕਤੀ ਖਿਲਾਫ ਮਾਮਲਾ ਦਰਜ
Publish Date: Thu, 19 Mar 2026 07:10 PM (IST)
Updated Date: Fri, 20 Mar 2026 04:13 AM (IST)
ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਮੁਕੇਰੀਆਂ ਪੁਲਿਸ ਨੇ ਇੱਕ ਵਿਅਕਤੀ ਨੂੰ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਜਲੰਧਰ ਦੇ ਇੱਕ ਨਿਵਾਸੀ ਵਿਰੁੱਧ ਭਾਰਤੀ ਨਿਆਏ ਸੰਹਿਤਾ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਅਨੁਸਾਰ ਅੰਗਰੇਜ ਸਿੰਘ ਗਿੱਲ ਪੁੱਤਰ ਰੂਪ ਸਿੰਘ, ਵਾਸੀ ਰਾਮਾ ਮੰਡੀ, ਜਲੰਧਰ ਨੇ ਸੋਮ ਰਾਜ ਪੁੱਤਰ ਤਰਸੇਮ ਲਾਲ, ਵਾਸੀ ਸੰਗੋ ਕਤਰਾਲਾ ਦੇ ਲੜਕੇ ਰਵੀ ਕੁਮਾਰ ਨੂੰ ਸੁਨਹਿਰੀ ਭਵਿੱਖ ਲਈ ਇੰਗਲੈਂਡ ਭੇਜਣ ਦਾ ਝਾਂਸਾ ਦਿੱਤਾ ਸੀ। ਇਸ ਬਦਲੇ ਅੰਗਰੇਜ਼ ਸਿੰਘ ਗਿੱਲ ਨੇ ਉਨ੍ਹਾਂ ਕੋਲੋਂ ਕੁੱਲ 10,25,000 ਰੁਪਏ ਕਥਿਤ ਤੌਰ ’ਤੇ ਹੜੱਪ ਲਏ ਪਰ ਨਾ ਤਾਂ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਡੀਐੱਸਪੀ (ਡੀ) ਵੱਲੋਂ ਕੀਤੀ ਗਈ ਸੀ। ਜਾਂਚ ਦੌਰਾਨ ਅੰਗਰੇਜ ਸਿੰਘ ਗਿੱਲ ਤੇ ਲੱਗੇ ਦੋਸ਼ ਕਥਿਤ ਤੌਰ ਤੇ ਸਹੀ ਪਾਏ ਗਏ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।