ਭਾਜਪਾ ਤੇ ‘ਆਪ’ ਦੇ ਦਿੱਗਜ ਆਗੂ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਲ
ਹਲਕਾ ਸ਼ਾਮ ਚੁਰਾਸੀ ਵਿੱਚ ਕਾਂਗਰਸ ਨੂੰ ਮਿਲਿਆ ਵੱਡਾ ਬਲ; ਭਾਜਪਾ ਅਤੇ ‘ਆਪ’ ਦੇ ਦਿੱਗਜ ਆਗੂ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ
Publish Date: Thu, 19 Mar 2026 07:11 PM (IST)
Updated Date: Fri, 20 Mar 2026 04:14 AM (IST)
ਹਲਕਾ ਸ਼ਾਮ ਚੁਰਾਸੀ ਵਿੱਚ ਕਾਂਗਰਸ ਨੂੰ ਮਿਲਿਆ ਵੱਡਾ ਬਲ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਦੇ ਅਧੀਨ ਪੈਂਦੇ ਪਿੰਡ ਤਾਰਾਗੜ੍ਹ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਮਜ਼ਬੂਤੀ ਮਿਲੀ, ਜਦੋਂ ਵਿਰੋਧੀ ਪਾਰਟੀਆਂ ਨੂੰ ਵੱਡਾ ਝਟਕਾ ਦਿੰਦਿਆਂ ਕਈ ਸੀਨੀਅਰ ਆਗੂ ਕਾਂਗਰਸ ਵਿੱਚ ਸ਼ਾਮਲ ਹੋ ਗਏ। ਸਾਬਕਾ ਵਿਧਾਇਕ ਪਵਨ ਆਦੀਆ ਦੀ ਅਗਵਾਈ ਹੇਠ ਹੋਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਭਾਜਪਾ ਦੇ ਸੀਨੀਅਰ ਨੇਤਾ ਅਤੇ 60 ਪਿੰਡਾਂ ਦੇ ਬੂਥ ਪ੍ਰਧਾਨ ਮੰਗਲ ਰਾਮ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਬੂਥ ਇੰਚਾਰਜ ਰਘਵੀਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਦੂਜੀਆਂ ਪਾਰਟੀਆਂ ਨੂੰ ਸਦਾ ਲਈ ਅਲਵਿਦਾ ਕਹਿ ਕੇ ਕਾਂਗਰਸ ਦਾ ਪੱਲਾ ਫੜ ਲਿਆ। ਇਸ ਮੌਕੇ ਸਾਬਕਾ ਵਿਧਾਇਕ ਪਵਨ ਆਦੀਆ ਨੇ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਲੋਕ ਮੌਜੂਦਾ ਸਰਕਾਰਾਂ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਹਰ ਵਰਕਰ ਅਤੇ ਆਗੂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ।