ਨਿਗਮ ਕਮਿਸ਼ਨਰ ਜੋਤੀ ਬਾਲਾ ਮੱਟੂ ਨੇ ਵੈਸ਼ਣੋ ਦੇਵੀ ਟੇਕਿਆ ਮੱਥਾ
ਨਗਰ ਨਿਗਮ ਕਮਿਸ਼ਨਰ ਜੋਤੀ ਬਾਲਾ ਮੱਟੂ ਵੱਲੋਂ ਵੈਸ਼ਣੋ ਦੇਵੀ ਤੀਰਥ ਸਥਾਨ 'ਤੇ ਮੱਥਾ ਟੇਕ ਕੇ ਲਿਆ ਆਸ਼ੀਰਵਾਦ
Publish Date: Thu, 19 Mar 2026 07:13 PM (IST)
Updated Date: Fri, 20 Mar 2026 04:14 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਨਗਰ ਨਿਗਮ ਕਮਿਸ਼ਨਰ ਜੋਤੀ ਬਾਲਾ ਮੱਟੂ ਨੇ ਭਰਵਾਈ ਰੋਡ ਤੇ ਸਥਿਤ ਵੈਸ਼ਣੋ ਦੇਵੀ ਤੀਰਥ ਸਥਾਨ ਤੇ ਮੱਥਾ ਟੇਕ ਕੇ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਨੇ ਮੰਦਰ ਵਿੱਚ ਸਿਰ ਝੁਕਾ ਕੇ ਪ੍ਰਾਰਥਨਾ ਕੀਤੀ ਅਤੇ ਬਾਅਦ ਵਿੱਚ ਮੰਦਰ ਪ੍ਰੰਗਣ ਦਾ ਦੌਰਾ ਕਰਦੇ ਹੋਏ ਉੱਥੇ ਚੱਲ ਰਹੀਆਂ ਧਾਰਮਿਕ ਤੇ ਸਮਾਜਿਕ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਕਮਿਸ਼ਨਰ ਜੋਤੀ ਬਾਲਾ ਮੱਟੂ ਨੇ ਮੰਦਰ ਦੀ ਮਹਾਨਤਾ ਅਤੇ ਇੱਥੇ ਹੋ ਰਹੀਆਂ ਸੇਵਾਵਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਨਗਰ ਨਿਗਮ ਵੱਲੋਂ ਮੰਦਰ ਵਿੱਚ ਹੋਣ ਵਾਲੇ ਸਮਾਗਮਾਂ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਦੌਰਾਨ ਮੰਦਰ ਪ੍ਰਬੰਧਨ ਕਮੇਟੀ ਵੱਲੋਂ ਪ੍ਰਧਾਨ ਸ਼ਿਆਮ ਲਾਲ ਦੀ ਅਗਵਾਈ ਹੇਠ ਕਮਿਸ਼ਨਰ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਿਜੇ ਕਸ਼ਯਪ, ਦਿਨੇਸ਼ ਗੁਪਤਾ, ਅਸ਼ਵਿਨ ਸ਼ਰਮਾ ਛੋਟਾ ਅਤੇ ਵਿਕਾਸ ਸ਼ਰਮਾ ਸਮੇਤ ਹੋਰ ਵੀ ਹਾਜ਼ਰ ਸਨ।