ਅਕਾਲੀ ਦਲ ਦੇ ਬੀਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ, ਹੁਸ਼ਿਆਰਪੁਰ ਨੂੰ ਮਿਲਿਆ ਵੱਡਾ ਮਾਨ
Publish Date: Thu, 19 Mar 2026 08:21 PM (IST)
Updated Date: Fri, 20 Mar 2026 04:16 AM (IST)

ਹੁਸ਼ਿਆਰਪੁਰ ਨੂੰ ਮਿਲਿਆ ਵੱਡਾ ਮਾਣ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਬੀ.ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆਂ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਖਾਸ ਤੌਰ ‘ਤੇ ਮਾਨ ਦਿੱਤਾ ਗਿਆ ਹੈ। ਇਹ ਐਲਾਨ ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਕੀਤਾ ਗਿਆ। ਐਲਾਨ ਮੁਤਾਬਕ, ਸਾਬਕਾ ਕੌਂਸਲਰ ਵਿਕਰਮਜੀਤ ਸਿੰਘ ਕਲਸੀ ਅਤੇ ਭੁਪਿੰਦਰ ਸਿੰਘ ਮਹਿੰਦੀਪੁਰ ਨੂੰ ਪੰਜਾਬ ਇਕਾਈ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਸਤਨਾਮ ਸਿੰਘ ਬੰਟੀ ਨੂੰ ਜ਼ਿਲ੍ਹਾ ਹੁਸ਼ਿਆਰਪੁਰ (ਸ਼ਹਿਰੀ) ਦਾ ਪ੍ਰਧਾਨ ਅਤੇ ਸ. ਸੁਰਜੀਤ ਸਿੰਘ ਕੈਰੇ ਨੂੰ ਹੁਸ਼ਿਆਰਪੁਰ (ਦਿਹਾਤੀ) ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ। ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਇਸਨੂੰ ਹੁਸ਼ਿਆਰਪੁਰ ਜ਼ਿਲ੍ਹੇ ਲਈ ਵੱਡਾ ਸਨਮਾਨ ਮੰਨਿਆ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੰਜੀਵ ਤਲਵਾੜ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਹਮੇਸ਼ਾ ਮਿਹਨਤੀ ਅਤੇ ਨਿਭਾਊ ਵਰਕਰਾਂ ਨੂੰ ਅੱਗੇ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਵਿਕਰਮਜੀਤ ਸਿੰਘ ਕਲਸੀ ਅਤੇ ਭੁਪਿੰਦਰ ਸਿੰਘ ਮਹਿੰਦੀਪੁਰ ਨੇ ਪਾਰਟੀ ਲਈ ਹਮੇਸ਼ਾ ਦਿਨ-ਰਾਤ ਮਿਹਨਤ ਕੀਤੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀਆਂ ਸੇਵਾਵਾਂ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨਵੇਂ ਅਹੁਦੇਦਾਰਾਂ ਦੀ ਅਗਵਾਈ ਹੇਠ ਪਾਰਟੀ ਹੁਸ਼ਿਆਰਪੁਰ ਸਮੇਤ ਸੂਬੇ ਭਰ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰੇਗੀ।