ਖ਼ਾਲਸਾ ਕਾਲਜ ਵਿਖੇ 'ਵਿਸ਼ਵ ਉਪਭੋਗਤਾ ਅਧਿਕਾਰ ਦਿਵਸ' ਮਨਾਇਆ
ਖ਼ਾਲਸਾ ਕਾਲਜ ਵਿਖੇ 'ਵਿਸ਼ਵ ਉਪਭੋਗਤਾ ਅਧਿਕਾਰ ਦਿਵਸ' ਮਨਾਇਆ
Publish Date: Sun, 22 Mar 2026 05:15 PM (IST)
Updated Date: Mon, 23 Mar 2026 04:05 AM (IST)

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਮਰਸ ਵਿਭਾਗ ਵੱਲੋਂ ਵਿਸ਼ਵ ਉਪਭੋਗਤਾ ਅਧਿਕਾਰ ਦਿਵਸ ਮਨਾਇਆ ਗਿਆ। ਇਸ ਸਮਾਗਮ ਦਾ ਆਯੋਜਨ ਰੰਗਲਾ ਪੰਜਾਬ ਕਲੱਬ ਅਤੇ ਕਮਰਸ ਫਿਊਜ਼ਨ ਫੋਰਮ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਪਭੋਗਤਾ ਦੇ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ‘ਤੇ ਕਈ ਗਿਆਨ-ਵਰਧਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਵੇਂ ਕਿ ਕੂਇਜ਼ ਮੁਕਾਬਲਾ, ਪੋਸਟਰ ਮੇਕਿੰਗ ਮੁਕਾਬਲਾ ਅਤੇ ਪਾਵਰਪੋਇੰਟ ਪ੍ਰਜ਼ੈਂਟੇਸ਼ਨ। ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਉਪਭੋਗਤਾ ਅਧਿਕਾਰਾਂ ਨਾਲ ਸੰਬੰਧਿਤ ਆਪਣੇ ਵਿਚਾਰ ਰਚਨਾਤਮਕ ਢੰਗ ਨਾਲ ਪੇਸ਼ ਕੀਤੇ। ਪ੍ਰਿੰਸੀਪਲ ਨੇ ਕਿਹਾ ਕਿ ਉਪਭੋਗਤਾ ਅਧਿਕਾਰਾਂ ਦੀ ਜਾਣਕਾਰੀ ਹਰ ਨਾਗਰਿਕ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੁਚੇਤ ਉਪਭੋਗਤਾ ਬਣਨ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਪ੍ਰੋ. ਸੰਜੀਵ ਸਿੰਘ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਜ਼ਿੰਮੇਵਾਰ ਉਪਭੋਗਤਾ ਬਣਨ ਲਈ ਪ੍ਰੇਰਿਤ ਕੀਤਾ।