ਡਾ. ਰਵਜੋਤ ਸਿੰਘ ਪ੍ਰਾਚੀਨ ਸ਼ਨੀ ਦੇਵ ਮੰਦਰ ’ਚ ਹੋਏ ਨਤਮਸਤਕ
ਡਾ. ਰਵਜੋਤ ਸਿੰਘ ਢੋਲਬਾਹਾ ਦੇ ਪ੍ਰਾਚੀਨ ਸ਼ਨੀ ਦੇਵ ਮੰਦਰ ’ਚ ਹੋਏ ਨਤਮਸਤਕ
Publish Date: Sun, 22 Mar 2026 06:07 PM (IST)
Updated Date: Mon, 23 Mar 2026 04:08 AM (IST)
ਸਾਲਾਨਾ ਸਮਾਗਮ ’ਚ ਕੀਤੀ ਸ਼ਿਰਕਤ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ ਕਮਲ, ਪੰਜਾਬੀ ਜਾਗਰਣ, ਹਰਿਆਣਾ : ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਢੋਲਬਾਹਾ ਵਿਖੇ ਪ੍ਰਾਚੀਨ ਸ਼ਨੀ ਦੇਵ ਮੰਦਰ ’ਚ ਸਾਲਾਨਾ ਸਮਾਗਮ ਦੌਰਾਨ ਨਤਮਸਤਕ ਹੁੰਦਿਆਂ ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆ ਕਿਹਾ ਕਿ ਪੰਜਾਬ ਰਿਸ਼ੀਆਂ-ਮੁਨੀਆਂ, ਗੁਰੂਆਂ-ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਹੈ ਅਤੇ ਪੰਜਾਬੀ ਆਪਸੀ ਸਾਂਝ ਤੇ ਭਾਈਚਾਰਕ ਏਕਤਾ ਦਾ ਸੰਦੇਸ਼ ਦਿੰਦੇ ਹਨ। ਪ੍ਰਬੰਧਕ ਕਮੇਟੀ ਅਤੇ ਭਾਰੀ ਗਿਣਤੀ ਸੰਗਤ ਦਾ ਇਸ ਵੱਡੇ ਧਾਰਮਿਕ ਸਮਾਗਮ ਲਈ ਧੰਨਵਾਦ ਕਰਦਿਆਂ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਾਡੇ ਧਰਮ ਸਾਨੂੰ ਸੱਚ ਦਾ ਰਾਹ ਦਿਖਾਉਂਦੇ ਹੋਏ ਮਨੁੱਖਤਾ ਦੀ ਭਲਾਈ ਵੱਲ ਤੋਰਦੇ ਹਨ ਤਾਂ ਜੋ ਸਰਬੱਤ ਦਾ ਭਲਾ ਹੋ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਲੋਕਾਂ ਵਿਚ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ ਅਤੇ ਪੰਜਾਬ ਸਰਕਾਰ ਵੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕਰਦਿਆਂ ਵੱਖ-ਵੱਖ ਭਲਾਈ ਸਕੀਮਾਂ ਚਲਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਹਰ ਹਫਤੇ 9000 ਤੋਂ ਵੱਧ ਨਾਗਰਿਕਾਂ ਨੂੰ ਵਧੀਆ ਪ੍ਰਬੰਧਾਂ ਹੇਠ ਮੁਫ਼ਤ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ।