ਨਸ਼ਿਆਂ ਵਿਰੁੱਧ ਕਾਰਵਾਈ: ਦੋ ਵਿਅਕਤੀ ਕਾਬੂ
ਹੁਸ਼ਿਆਰਪੁਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈ: ਦੋ ਵਿਅਕਤੀ ਕਾਬੂ, ਨਸ਼ੀਲੀਆਂ ਗੋਲੀਆਂ ਅਤੇ ਹੋਰ ਸਾਮਾਨ ਬਰਾਮਦ
Publish Date: Sun, 22 Mar 2026 07:21 PM (IST)
Updated Date: Mon, 23 Mar 2026 04:14 AM (IST)

ਨਸ਼ੀਲੀਆਂ ਗੋਲੀਆਂ ਅਤੇ ਹੋਰ ਸਾਮਾਨ ਬਰਾਮਦ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ ਨਸ਼ੀਲੀਆਂ ਗੋਲੀਆਂ ਅਤੇ ਨਸ਼ਾ ਕਰਨ ਲਈ ਵਰਤਿਆ ਜਾਣ ਵਾਲਾ ਸਾਮਾਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਚੱਬੇਵਾਲ ਪੁਲਿਸ ਨੇ ਕਮਲਜੀਤ ਰਾਏ ਉਰਫ ਵੈਲੀ ਪੁੱਤਰ ਜੈ ਰਾਮ ਵਾਸੀ ਪਿੰਡ ਮੋਜੋ ਮਜਾਰਾ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਮੁਤਾਬਕ ਏ.ਐਸ.ਆਈ ਦਲਜੀਤ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਗਸ਼ਤ ਦੌਰਾਨ ਰਾਧਾ ਸੁਆਮੀ ਸਤਸੰਗ ਘਰ ਨੇੜੇ ਇੱਕ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾਹਟ ਵਿੱਚ ਖਿਸਕਣ ਦੀ ਕੋਸ਼ਿਸ਼ ਕਰਦਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ ਤੇ ਉਸਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ, ਜਿਸ ਦੌਰਾਨ ਉਸ ਦੇ ਕੋਲੋਂ ਕਥਿਤ ਤੌਰ ਤੇ 58 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸੇ ਤਰ੍ਹਾਂ ਮਾਡਲ ਟਾਊਨ ਪੁਲਿਸ ਨੇ ਲਵਪ੍ਰੀਤ ਸਿੰਘ ਉਰਫ ਲਾਲੀ ਪੁੱਤਰ ਤਰਸੇਮ ਲਾਲ ਵਾਸੀ ਪਿੰਡ ਬਸੀ ਨੌ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਮੁਤਾਬਕ ਗਸ਼ਤ ਦੌਰਾਨ ਬਾਈਪਾਸ ਸਿੰਗੜੀਵਾਲਾ ਨੇੜੇ ਝਾੜੀਆਂ ਵਿੱਚ ਇੱਕ ਨੌਜਵਾਨ ਸ਼ੱਕੀ ਹਾਲਤ ਵਿੱਚ ਲੁਕਿਆ ਮਿਲਿਆ। ਉਸ ਦੀ ਤਲਾਸ਼ੀ ਦੌਰਾਨ ਸਿਲਵਰ ਵਰਕ ਦੀ ਬਣੀ ਪੰਨੀ, 10 ਰੁਪਏ ਦੇ ਨੋਟ ਦੀ ਬਣੀ ਪਾਈਪ ਨੁਮਾ ਵਸਤੂ ਅਤੇ ਲਾਈਟਰ ਬਰਾਮਦ ਹੋਏ। ਪੁਲਿਸ ਮੁਤਾਬਕ ਉਸ ਦੇ ਕੋਲੋਂ ਕਥਿਤ ਤੌਰ ਤੇ ਸਿਲਵਰ ਵਰਕ ਦੀ ਬਣੀ ਪੰਨੀ, 10 ਰੁਪਏ ਦੇ ਨੋਟ ਦੀ ਬਣੀ ਪਾਈਪ ਨੁਮਾ ਵਸਤੂ ਅਤੇ ਲਾਈਟਰ ਬਰਾਮਦ ਹੋਏ, ਜਿਨ੍ਹਾਂ ਰਾਹੀਂ ਉਹ ਨਸ਼ਾ ਕਰ ਰਿਹਾ ਸੀ। ਪੁਲਿਸ ਨੇ ਦੋਵਾਂ ਮਾਮਲਿਆਂ ਵਿੱਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਜਾਰੀ ਰੱਖੀ ਹੋਈ ਹੈ।