ਵਿਧਾਇਕ ਡਾ. ਇਸ਼ਾਂਕ ਵੱਲੋਂ ਸੜਕ ਦੇ ਨਿਰਮਾਣ ਕਾਰਜ ਦਾ ਜਾਇਜ਼ਾ
ਵਿਧਾਇਕ ਡਾ. ਇਸ਼ਾਂਕ ਵੱਲੋਂ 1 ਕਰੋੜ ਦੀ ਲਾਗਤ ਨਾਲ ਬਣ ਰਹੀ ਚੱਬੇਵਾਲ-ਜਿਆਣ ਮੰਡੀ ਸੜਕ ਦੇ ਨਿਰਮਾਣ ਕਾਰਜ ਦਾ ਜਾਇਜ਼ਾ
Publish Date: Thu, 26 Mar 2026 04:18 PM (IST)
Updated Date: Fri, 27 Mar 2026 04:02 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਚੱਬੇਵਾਲ ਹਲਕੇ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ 1.15 ਕਿਲੋਮੀਟਰ ਲੰਬੀ ਚੱਬੇਵਾਲ–ਜਿਆਣ ਮੰਡੀ ਸੜਕ ਦੇ ਨਿਰਮਾਣ ਕਾਰਜ ਦਾ ਮੌਕੇ ’ਤੇ ਪਹੁੰਚ ਕੇ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕੰਮ ਦੀ ਗੁਣਵੱਤਾ ਅਤੇ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਿਆਰਾਂ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਕੰਮ ਸਮੇਂ ਸਿਰ ਪੂਰਾ ਕੀਤਾ ਜਾਵੇ। ਵਿਧਾਇਕ ਡਾ. ਇਸ਼ਾਂਕ ਨੇ ਕਿਹਾ ਕਿ ਇਸ ਸੜਕ ਦਾ ਨਿਰਮਾਣ ਇਲਾਕੇ ਦੀ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰੇਗਾ ਤੇ ਕਿਸਾਨਾਂ ਨੂੰ ਆਪਣੀ ਫਸਲ ਮੰਡੀ ਤੱਕ ਪਹੁੰਚਾਉਣ ’ਚ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਹ ਸੜਕ ਦੂਰ-ਦੁਰਾਡੇ ਪਿੰਡਾਂ ਨੂੰ ਜਿਆਣ ਮੰਡੀ ਨਾਲ ਜੋੜਦੀ ਹੈ, ਜਿਸ ਨਾਲ ਕਿਸਾਨਾਂ ਅਤੇ ਵਪਾਰੀਆਂ ਦੋਹਾਂ ਨੂੰ ਲਾਭ ਹੋਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਟਿਕਾਊ ਤੇ ਉੱਚ ਗੁਣਵੱਤਾ ਵਾਲਾ ਨਿਰਮਾਣ ਹੀ ਲੋਕਾਂ ਨੂੰ ਲੰਬੇ ਸਮੇਂ ਲਈ ਫ਼ਾਇਦਾ ਦੇ ਸਕਦਾ ਹੈ। ਡਾ. ਇਸ਼ਾਂਕ ਨੇ ਹਲਕੇ ਦੇ ਸਮੁੱਚੇ ਵਿਕਾਸ ਲਈ ਆਪਣੀ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਿਕਾਸੀ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਮੌਜੂਦ ਕਿਸਾਨਾਂ ਅਤੇ ਸਥਾਨਕ ਲੋਕਾਂ ਨੇ ਵਿਧਾਇਕ ਵੱਲੋਂ ਖੁਦ ਸਾਈਟ ਦਾ ਦੌਰਾ ਕਰਨ ਦੀ ਸ਼ਲਾਘਾ ਕੀਤੀ ਤੇ ਉਮੀਦ ਜਤਾਈ ਕਿ ਸੜਕ ਦਾ ਕੰਮ ਜਲਦ ਪੂਰਾ ਹੋਵੇਗਾ।