ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰਾਂਗੇ : ਬਾਜਵਾ
ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰਾਂਗੇ: ਲਾਲੀ ਬਾਜਵਾ
Publish Date: Thu, 26 Mar 2026 05:19 PM (IST)
Updated Date: Fri, 27 Mar 2026 04:05 AM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਲੀਡਰਸ਼ਿਪ ਵੱਲੋਂ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਸਮਾਗਮ ਦੌਰਾਨ ਇਕਬਾਲ ਸਿੰਘ ਖੇੜਾ ਅਤੇ ਰਾਣਾ ਰਣਬੀਰ ਸਿੰਘ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲਾਲੀ ਬਾਜਵਾ ਨੂੰ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਅਣਥੱਕ ਸੇਵਾ, ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਵਿਸ਼ਾਲ ਸਿਆਸੀ ਤਜਰਬੇ ਨੂੰ ਦੇਖਦਿਆਂ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਜ਼ਿਲ੍ਹੇ ਦੇ ਅਕਾਲੀ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਇਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸੂਬਾ, ਜ਼ਿਲ੍ਹਾ ਅਤੇ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਅੰਤ ਵਿੱਚ ਜ਼ਿਲ੍ਹਾ ਸਕੱਤਰ ਜਨਰਲ ਬਰਿੰਦਰ ਸਿੰਘ ਪਰਮਾਰ ਨੇ ਲਾਲੀ ਬਾਜਵਾ ਨੂੰ ਵਧਾਈ ਦਿੰਦਿਆਂ ਸਮਾਗਮ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਨੀ ਗਿੱਲ ਝਿੰਜਰ, ਹਰਪ੍ਰੀਤ ਸਿੰਘ ਬੇਦੀ, ਦਵਿੰਦਰ ਸਿੰਘ ਬੈਂਸ, ਬਲਰਾਜ ਸਿੰਘ ਚੌਹਾਨ, ਰਣਧੀਰ ਸਿੰਘ ਭਾਰਜ, ਸੰਤ ਸਿੰਘ ਜੰਡੌਰ, ਸੁਖਜਿੰਦਰ ਸਿੰਘ ਔਜਲਾ, ਸਤਵਿੰਦਰ ਸਿੰਘ ਆਹਲੂਵਾਲੀਆ, ਸਰਬਜੀਤ ਸਿੰਘ ਬਡਵਾਲ, ਲਖਵਿੰਦਰ ਸਿੰਘ ਠੱਕਰ, ਕੁਲਦੀਪ ਸਿੰਘ ਬਜਵਾੜਾ, ਹਰਭਜਨ ਸਿੰਘ ਧਾਲੀਵਾਲ, ਰਵਿੰਦਰ ਪਾਲ ਸਿੰਘ ਮਿੰਟੂ, ਗੁਰਪ੍ਰੀਤ ਸਿੰਘ ਕੋਹਲੀ, ਪ੍ਰਭਜੋਤ ਸੈਬ, ਕੁਲਬੀਰ ਸਿੰਘ ਰੇਲਵੇ ਮੰਡੀ, ਸਰਬਜੀਤ ਸਾਬੀ ਅਤੇ ਜਤਿੰਦਰ ਸਿੰਘ ਰੀਹਲ ਆਦਿ ਹਾਜ਼ਰ ਸਨ।