‘ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ ਸੰਵਾਦ’ ਮੁਹਿੰਮ ਦਾ ਆਗਾਜ਼
ਮੁਕੇਰੀਆਂ ‘ਚ ਕੀਤਾ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਸੰਵਾਦ” ਮੁਹਿੰਮ ਦਾ ਆਗਾਜ਼
Publish Date: Thu, 26 Mar 2026 05:35 PM (IST)
Updated Date: Fri, 27 Mar 2026 04:05 AM (IST)

‘ਆਪ’ ਸਰਕਾਰ ਨੇ ਗਾਰੰਟੀਆਂ ਪੂਰੀਆਂ ਕਰ ਕੇ ਮਿਸਾਲ ਕਾਇਮ ਕੀਤੀ : ਪ੍ਰੋ. ਮੁਲਤਾਨੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੇਰੀਆਂ : ਹਲਕਾ ਮੁਕੇਰੀਆਂ ਵਿੱਚ ਆਮ ਆਦਮੀ ਪਾਰਟੀ ਵੱਲੋਂ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਸੰਵਾਦ” ਮੁਹਿੰਮ ਦਾ ਆਗਾਜ਼ ਹਲਕਾ ਇੰਚਾਰਜ ਪ੍ਰੋ. ਜੀਐੱਸ ਮੁਲਤਾਨੀ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਬਲਾਕ ਪੱਧਰੀ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਵੱਡੀ ਹਾਜ਼ਰੀ ਰਹੀ ਅਤੇ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨ ’ਤੇ ਜ਼ੋਰ ਦਿੱਤਾ ਗਿਆ। ਪ੍ਰੋ. ਮੁਲਤਾਨੀ ਨੇ ਆਪਣੇ ਸੰਬੋਧਨ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਖੇਤੀਬਾੜੀ, ਸਿੱਖਿਆ, ਸਿਹਤ, ਬਿਜਲੀ, ਢਾਂਚਾਗਤ ਸੁਧਾਰਾਂ ਅਤੇ ਰੁਜ਼ਗਾਰ ਦੇ ਖੇਤਰਾਂ ਵਿੱਚ ਮਹੱਤਵਪੂਰਨ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੀ ਦਿੱਖ ਅਤੇ ਮਿਆਰ ਨੂੰ ਸੁਧਾਰਨ ਲਈ ਵੱਡੇ ਪੱਧਰ ‘ਤੇ ਸੁਧਾਰ ਕੀਤੇ ਗਏ ਹਨ ਅਤੇ ਨਵੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਸਿਹਤ ਖੇਤਰ ਵਿੱਚ ਜਿੱਥੇ ਹਰ ਪੰਜਾਬੀ ਲਈ 10 ਲੱਖ ਦਾ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ ਹੈ ਉੱਥੇ ਹੀ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਨਾਲ ਲੋਕਾਂ ਨੂੰ ਮੁੱਫ਼ਤ ਅਤੇ ਉੱਚ ਗੁਣਵੱਤਾ ਵਾਲੀਆਂ ਸੇਵਾਵਾਂ ਮਿਲ ਰਹੀਆਂ ਹਨ। ਇਸ ਤੋਂ ਇਲਾਵਾ, ਘਰਾਂ ਨੂੰ 300 ਯੂਨਿਟ ਮੁੱਫ਼ਤ ਬਿਜਲੀ ਦੀ ਸਹੂਲਤ ਦੇ ਕੇ ਅਤੇ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇ ਕੇ ਸੂਬੇ ਦੀਆਂ ਔਰਤਾਂ ਤੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਪ੍ਰੋ. ਮੁਲਤਾਨੀ ਨੇ ਕਿਹਾ ਕਿ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਪ੍ਰਸ਼ਾਸਨ ਨੂੰ ਪਾਰਦਰਸ਼ੀ ਬਣਾਉਣ ਲਈ ਕਈ ਨਵੇਂ ਉਪਰਾਲੇ ਕੀਤੇ ਹਨ। ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਕਰਨ ‘ਤੇ ਵੀ ਖਾਸ ਧਿਆਨ ਦਿੱਤਾ ਗਿਆ ਹੈ ਤੇ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਦਿੱਤੀਆਂ ਪੰਜ ਸਾਲਾਂ ਦੀਆਂ ਕਈ ਗਾਰੰਟੀਆਂ ਨੂੰ ਸਿਰਫ਼ ਚਾਰ ਸਾਲਾਂ ਵਿੱਚ ਹੀ ਪੂਰਾ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਇਸ ਉਪਲੱਬਧੀ ‘ਤੇ ਉਨ੍ਹਾਂ ਸੰਤੁਸ਼ਟੀ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਮਾਨ ਦਾ ਧੰਨਵਾਦ ਕੀਤਾ। ਅਖੀਰ ਵਿੱਚ ਉਨ੍ਹਾਂ ਦੱਸਿਆ ਕਿ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਸੰਵਾਦ ਮੁਹਿੰਮ ਤਹਿਤ ਗਠਿਤ 35 ਟੀਮਾਂ ਵਿੱਚ ਆਮ ਆਦਮੀ ਪਾਰਟੀ ਦਾ ਹਰ ਆਗੂ ਅਤੇ ਵਲੰਟੀਅਰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰੇਗਾ ਅਤੇ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਉਨ੍ਹਾਂ ਨੂੰ ਜਾਗਰੂਕ ਕਰੇਗਾ, ਤਾਂ ਜੋ ਲੋਕਾਂ ਤੱਕ ਸਰਕਾਰ ਦੀਆਂ ਉਪਲੱਬਧੀਆਂ ਸਹੀ ਢੰਗ ਨਾਲ ਪੁੱਜ ਸਕਣ।