ਭਗਵਾਨ ਵਾਲਮੀਕਿ ਆਸ਼ਰਮ ‘ਚ ਟਾਈਲਾਂ ਲਾਉਣ ਦਾ ਕੰਮ ਸ਼ੁਰੂ
ਭਗਵਾਨ ਵਾਲਮੀਕਿ ਆਸ਼ਰਮ ‘ਚ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ, ਸੁੰਦਰੀਕਰਨ ਵੱਲ ਕਦਮ
Publish Date: Thu, 26 Mar 2026 05:39 PM (IST)
Updated Date: Fri, 27 Mar 2026 04:06 AM (IST)
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਭਗਵਾਨ ਵਾਲਮੀਕਿ ਸੇਵਾ ਸਮਿਤੀ, ਹੁਸ਼ਿਆਰਪੁਰ ਵੱਲੋਂ ਭਗਵਾਨ ਵਾਲਮੀਕਿ ਆਸ਼ਰਮ ਵਿਖੇ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਕੰਮ ਦਾ ਉਦਘਾਟਨ ਵੱਡੀ ਸ਼ਰਧਾ ਨਾਲ ਕੀਤਾ ਗਿਆ, ਜਿਸ ਦੌਰਾਨ ਕਮੇਟੀ ਮੈਂਬਰਾਂ ਅਤੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਮੌਜੂਦ ਰਹੀ। ਇਸ ਮੌਕੇ ਚਿੰਟੂ ਹੰਸ ਨੇ ਕਿਹਾ ਕਿ ਆਸ਼ਰਮ ਦੇ ਸੁੰਦਰੀਕਰਨ ਲਈ ਕੀਤਾ ਜਾ ਰਿਹਾ ਇਹ ਉਪਰਾਲਾ ਕਾਬਿਲ-ਏ-ਤਾਰੀਫ਼ ਹੈ ਅਤੇ ਇਸ ਨਾਲ ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਿਕਾਸ ਕਾਰਜ ਆਸ਼ਰਮ ਦੀ ਸ਼ੋਭਾ ਨੂੰ ਹੋਰ ਵਧਾਉਣਗੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਮਾਜ ਵਿੱਚ ਏਕਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਉਤਸ਼ਾਹਿਤ ਕਰਨ ਲਈ ਇਸ ਸਾਲ ਆਸ਼ਰਮ ਤੋਂ ਇੱਕ ਵਿਸ਼ਾਲ ਸ਼ੋਭਾਯਾਤਰਾ ਕੱਢੀ ਜਾਵੇਗੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇ। ਕਮੇਟੀ ਮੈਂਬਰਾਂ ਨੇ ਭਰੋਸਾ ਦਿੱਤਾ ਕਿ ਆਸ਼ਰਮ ਦੇ ਵਿਕਾਸ ਨੂੰ ਹੋਰ ਅੱਗੇ ਵਧਾਉਣ ਅਤੇ ਧਾਰਮਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਯਤਨ ਜਾਰੀ ਰਹਿਣਗੇ। ਇਸ ਮੌਕੇ ਲਾਲ ਚੰਦ ਭੱਟੀ, ਕਿਸ਼ੋਰ ਗਿੱਲ, ਜਤਿੰਦਰ ਹੰਸ, ਰਾਜਾ ਹੰਸ, ਅਸ਼ੋਕ ਗਿੱਲ, ਰਵਿੰਦਰ ਆਦੀਆ, ਦਵਿੰਦਰ ਆਦੀਆ, ਮੁਨੀਸ਼ ਆਦੀਆ, ਵਿਕਰਮ ਆਦੀਆ ਅਤੇ ਵਿੱਕੀ ਸਮੇਤ ਹੋਰ ਕਈ ਸ਼ਰਧਾਲੂ ਹਾਜ਼ਰ ਸਨ।