ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਕਾਬੂ
ਮੇਹਟੀਆਣਾ ਪੁਲਿਸ ਵੱਲੋਂ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਕਾਬੂ
Publish Date: Thu, 26 Mar 2026 06:37 PM (IST)
Updated Date: Fri, 27 Mar 2026 04:08 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਥਾਣਾ ਮੇਹਟੀਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਨਾਲ ਸੰਬੰਧਤ ਮਾਮਲੇ ’ਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਏਐੱਸਆਈ ਓਂਕਾਰ ਸਿੰਘ ਆਪਣੇ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸਬੰਧ ਵਿੱਚ ਪਿੰਡ ਫੁਗਲਾਣਾ ਤੋਂ ਪਿੰਡ ਅਹਿਰਾਣਾ ਕਲਾ ਵੱਲ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਖੱਬੇ ਪਾਸੇ ਇੱਕ ਨੌਜਵਾਨ ਸ਼ੱਕੀ ਹਾਲਤ ਵਿੱਚ ਬੈਠਾ ਦਿਖਾਈ ਦਿੱਤਾ। ਪੁਲਿਸ ਨੇ ਦੱਸਿਆ ਕਿ ਉਕਤ ਨੌਜਵਾਨ ਸਿਲਵਰ ਵਰਕ ਦੀ ਬਣੀ ਪੰਨੀ ਹੇਠ ਲਾਈਟਰ ਨਾਲ ਅੱਗ ਬਾਲ ਕੇ 10 ਰੁਪਏ ਦੇ ਨੋਟ ਨੂੰ ਪਾਈਪ ਨੁਮਾ ਬਣਾ ਕੇ ਉਸ ਵਿੱਚੋਂ ਨਿਕਲ ਰਹੇ ਧੂੰਏ ਨੂੰ ਅੰਦਰ ਖਿੱਚ ਰਿਹਾ ਸੀ। ਸ਼ੱਕ ਦੇ ਆਧਾਰ ਤੇ ਪੁਲਿਸ ਪਾਰਟੀ ਵੱਲੋਂ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ, ਜਿਸ ਨੇ ਆਪਣਾ ਨਾਮ ਹਰਦੀਪ ਸਿੰਘ ਉਰਫ ਹੈਪੀ ਪੁੱਤਰ ਅਸ਼ੋਕ ਕੁਮਾਰ ਵਾਸੀ ਪਿੰਡ ਅਜੜਮ, ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ। ਪੁਲਿਸ ਨੇ ਦੱਸਿਆ ਕਿ ਉਸ ਦੇ ਕਬਜ਼ੇ ਵਿੱਚੋਂ ਕਥਿਤ ਤੌਰ ਤੇ ਇੱਕ ਸਿਲਵਰ ਵਰਕ ਦੀ ਬਣੀ ਪੰਨੀ, ਜਿਸ ਤੇ ਨਸ਼ੀਲਾ ਪਦਾਰਥ ਲੱਗਾ ਹੋਇਆ ਸੀ, ਇੱਕ ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ। ਪੁਲਿਸ ਨੇ ਕਿਹਾ ਕਿ ਦੋਸ਼ੀ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਸਬੰਧਤ ਧਾਰਾਵਾਂ ਹੇਠ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।