ਟ੍ਰੇਨ ਦੀ ਲਪੇਟ ’ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ
ਟ੍ਰੇਨ ਦੀ ਲਪੇਟ ਵਿਚ ਆਉਣ ਤੇ ਇੱਕ ਵਿਅਕਤੀ ਦੀ ਮੌਤ
Publish Date: Thu, 02 Apr 2026 04:40 PM (IST)
Updated Date: Fri, 03 Apr 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਵੀਰਵਾਰ ਸਵੇਰੇ ਟਾਂਡਾ ਜਲੰਧਰ ਰੇਲ ਮਾਰਗ ’ਤੇ ਪੈਂਦੇ ਪਿੰਡ ਮੂਨਕਾਂ ਫਾਟਕ ਨੇੜੇ ਰੇਲਵੇ ਟਰੈਕ ਪਾਰ ਕਰਦਿਆਂ ਟਰੇਨ ਦੀ ਲਪੇਟ ਵਿਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਕੇਵਲ ਸਿੰਘ ਉਮਰ ਕਰੀਬ 58 ਸਾਲ ਪਿੰਡ ਬੋਲੇਵਾਲ ਥਾਣਾ ਟਾਂਡਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਸਵੇਰੇ ਮੂਨਕਾਂ ਫਾਟਕ ਨੇੜੇ ਰੇਲਵੇ ਟਰੈਕ ਪਾਰ ਕਰ ਰਿਹਾ ਸੀ ਕਿ ਅਚਾਨਕ ਆਈ ਧੌਲਾ ਧਾਰ ਟਰੇਨ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ। ਜਸਵਿੰਦਰ ਸਿੰਘ ਕਿਹੜੇ ਹਾਲਾਤਾਂ ’ਚ ਟਰੇਨ ਦੀ ਲਪੇਟ ’ਚ ਆਇਆ, ਇਸ ਸਬੰਧੀ ਕੋਈ ਪੁਖਤਾ ਜਾਣਕਾਰੀ ਅਜੇ ਤੱਕ ਸਾਹਮਣੇ ਨਹੀਂ ਆਈ। ਰੇਲਵੇ ਪੁਲਿਸ ਨੇ ਮੌਕੇ ’ਤੇ ਪਹੁੰਚ ਮ੍ਰਿਤਕ ਦੀ ਲਾਸ਼ ਆਪਣੇ ਕਬਜ਼ੇ ਵਿਚ ਲੈ ਕੇ ਆਪਣੀ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।