ਧਰਨੇ ਵਿਚ ਵੱਡੀ ਗਿਣਤੀ ’ਚ ਕਿਸਾਨ ਕਰਨਗੇ ਸ਼ਮੂਲੀਅਤ
6 ਅਪ੍ਰੈਲ ਦੇ ਧਰਨੇ 'ਚ ਵੱਡੀ ਗਿਣਤੀ ’ਚ ਕਿਸਾਨ ਕਰਨਗੇ ਸ਼ਮੂਲੀਅਤ
Publish Date: Thu, 02 Apr 2026 04:44 PM (IST)
Updated Date: Fri, 03 Apr 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੜ੍ਹਸ਼ੰਕਰ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ 6 ਅਪ੍ਰੈਲ ਨੂੰ ਕਿਸਾਨੀ ਮੰਗਾਂ ਨੂੰ ਲੈ ਕੇ ਦਿਤੇ ਜਾ ਰਹੇ ਜ਼ਿਲਾ ਪੱਧਰੀ ਧਰਨਿਆਂ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਗੜ੍ਹਸ਼ੰਕਰ ਦੇ ਮੈਬਰਾਂ ਦੀ ਮੀਟਿੰਗ ਪਿੰਡ ਗੋਲੇਵਾਲ ਵਿਖੇ ਹੋਈ, ਜਿਸ ਵਿੱਚ ਸਮੂਹ ਕਿਸਾਨਾਂ ਨੂੰ ਧਰਨੇ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਤੇ ਜ਼ਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਹੋਰ ਮੁਸ਼ਕਿਲਾਂ ਖੜ੍ਹੀਆਂ ਕਰ ਰਹੀ ਹੈ। ਬਿਜਲੀ ਬਿੱਲ 2025 ਲਾਗੂ ਕਰ ਕੇ ਸਰਕਾਰ ਬਿਜਲੀ ਦਾ ਪ੍ਰਬੰਧ ਆਪਣੇ ਅਧੀਨ ਕਰਨਾ ਚਾਹੁੰਦੀ ਹੈ ਅਤੇ ਚਿਪ ਵਾਲੇ ਮੀਟਰ ਲਾ ਕੇ ਬਿਜਲੀ ਦੀ ਸਬਸਿਡੀ ਬੰਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰਕ ਸਮਝੌਤੇ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਦੀਆਂ ਮੁਸ਼ਕਿਲ ’ਚ ਵਾਧਾ ਹੋਵੇਗਾ। ਮੀਟਿੰਗ ਨੂੰ ਜਥੇਬੰਦੀ ਦੇ ਬਲਾਕ ਪ੍ਰਧਾਨ ਰਾਮ ਜੀਤ ਸਿੰਘ ਦੇਣੋਵਾਲ ਕਲਾਂ, ਸਕੱਤਰ, ਕੁਲਵੰਤ ਸਿੰਘ ਗੋਲੇਵਾਲ, ਮੀਤ ਪ੍ਰਧਾਨ ਹਰਬੰਸ ਸਿੰਘ ਰਸੂਲਪੁਰ, ਸੰਤੋਖ ਸਿੰਘ ,ਤਜਿੰਦਰ ਸਿੰਘ ਦੇਣੋਵਾਲ ਕਲਾਂ ਨੇ ਵੀ ਸੰਬੋਧਨ ਕੀਤਾ।