ਨਵ-ਨਿਯੁਕਤ ਅਹੁਦੇਦਾਰਾਂ ਦਾ ਕੀਤਾ ਵਿਸ਼ੇਸ਼ ਸਨਮਾਨ
ਸ਼੍ਰੋਮਣੀ ਅਕਾਲੀ ਦਲ ਸਰਕਲ ਬਾਗਪੁਰ ਵੱਲੋਂ ਨਵ-ਨਿਯੁਕਤ ਅਹੁਦੇਦਾਰਾਂ ਦਾ ਵਿਸ਼ੇਸ਼ ਸਨਮਾਨ
Publish Date: Thu, 02 Apr 2026 04:48 PM (IST)
Updated Date: Fri, 03 Apr 2026 04:08 AM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਕਲ ਬਾਗਪੁਰ ਦੀ ਇੱਕ ਅਹਿਮ ਬੈਠਕ ਸਰਕਲ ਪ੍ਰਧਾਨ ਭੁਪਿੰਦਰ ਸਿੰਘ ਮਹਿੰਦੀਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਪਾਰਟੀ ਵੱਲੋਂ ਨਵੀਆਂ ਜ਼ਿੰਮੇਵਾਰੀਆਂ ਸੌਂਪੇ ਗਏ ਅਹੁਦੇਦਾਰਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਲਾਲੀ ਬਾਜਵਾ (ਵਾਈਸ ਪ੍ਰਧਾਨ ਪੰਜਾਬ), ਸੰਜੀਵ ਤਲਵਾੜ (ਹਲਕਾ ਹੁਸ਼ਿਆਰਪੁਰ ਇੰਚਾਰਜ), ਸ਼ਮਸ਼ੇਰ ਸਿੰਘ ਭਾਰਦਵਾਜ (ਉਪ ਪ੍ਰਧਾਨ, ਆਰਟੀਆਈ ਸੈੱਲ ਪੰਜਾਬ) ਤੇ ਸੂਰਜ ਸਿੰਘ (ਜ਼ਿਲ੍ਹਾ ਪ੍ਰਧਾਨ ਆਰ.ਟੀ.ਆਈ ਸੈੱਲ) ਨੂੰ ਨਵੀਆਂ ਨਿਯੁਕਤੀਆਂ ਲਈ ਮੁਬਾਰਕਬਾਦ ਦਿੰਦੇ ਹੋਏ ਸਨਮਾਨਿਤ ਕੀਤਾ ਗਿਆ। ਸੰਬੋਧਨ ਕਰਦਿਆਂ ਲਾਲੀ ਬਾਜਵਾ ਅਤੇ ਸੰਜੀਵ ਤਲਵਾੜ ਨੇ ਕਿਹਾ ਕਿ ਪਾਰਟੀ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਮਾਣ ਦਿੰਦੀ ਹੈ। ਉਨ੍ਹਾਂ ਕਿਹਾ ਕਿ ਆਰ.ਟੀ.ਆਈ ਵਿੰਗ ਦੇ ਜ਼ਰੀਏ ਸ਼ਮਸ਼ੇਰ ਸਿੰਘ ਭਾਰਦਵਾਜ ਅਤੇ ਸੂਰਜ ਸਿੰਘ ਪ੍ਰਸ਼ਾਸਨਿਕ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਆਮ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਯਤਨਸ਼ੀਲ ਰਹਿਣਗੇ।ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕ ਹਿੱਤਾਂ ਦੀ ਰੱਖਿਆ ਕਰਦਾ ਆਇਆ ਹੈ ਅਤੇ ਨਵੀਂ ਟੀਮ ਨਾਲ ਹਲਕੇ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਸਰਕਲ ਪ੍ਰਧਾਨ ਭੁਪਿੰਦਰ ਸਿੰਘ ਮਹਿੰਦੀਪੁਰ ਨੇ ਆਏ ਹੋਏ ਸਾਰੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਨੰਬਰਦਾਰ ਤੀਰਥ ਸਿੰਘ ਸਤੌਰ, ਕਮਲਪ੍ਰੀਤ ਸਿੰਘ, ਜਸਵਿੰਦਰ ਸਿੰਘ ਜੱਸੀ, ਕੁਲਵਿੰਦਰ ਸਿੰਘ, ਨਿਰਮਲ ਸਿੰਘ, ਅਮਰੀਕ ਸਿੰਘ, ਗੁਰਵਿੰਦਰ ਸਿੰਘ, ਬਲਜਿੰਦਰ ਸਿੰਘ ਪੰਚ, ਸ਼ੈਰੀ, ਰਮਨ, ਮਲਕੀਅਤ ਸਿੰਘ, ਅੰਕੁਸ਼, ਧਰਮਵੀਰ ਸਿੰਘ, ਸੁਖਦੇਵ ਸਿੰਘ, ਮੰਗੀ ਕੱਕੋਂ, ਹਰਕਮਲ ਸਿੰਘ, ਜਸਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਹਰਮੀਤ ਸਿੰਘ, ਮਨੋਰ ਸਿੰਘ ਮਹਿੰਦੀਪੁਰ, ਤਰਲੋਚਨ ਸਿੰਘ, ਅਵਤਾਰ ਸਿੰਘ ਆਦਿ ਸਮੇਤ ਕਈ ਹੋਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ।