‘ਜਲ ਬਚਾਓ’ ਵਿਸ਼ੇ ‘ਤੇ ਪੋਸਟਰ ਮੇਕਿੰਗ ਮੁਕਾਬਲਾ ਆਯੋਜਿਤ
ਸਨਾਤਨ ਧਰਮ ਕਾਲਜ ਵਿਖੇ ‘ਜਲ ਬਚਾਓ’ ਵਿਸ਼ੇ ‘ਤੇ ਪੋਸਟਰ ਮੇਕਿੰਗ ਮੁਕਾਬਲਾ ਆਯੋਜਿਤ
Publish Date: Thu, 02 Apr 2026 04:53 PM (IST)
Updated Date: Fri, 03 Apr 2026 04:08 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਵਿਖੇ ਪਾਣੀ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਲਈ ‘ਜਲ ਬਚਾਓ’ ਵਿਸ਼ੇ ‘ਤੇ ਪੋਸਟਰ ਮੇਕਿੰਗ ਗਤੀਵਿਧੀ ਆਯੋਜਿਤ ਕੀਤੀ ਗਈ। ਇਹ ਗਤੀਵਿਧੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਦੇ ਮਾਰਗਦਰਸ਼ਨ ਹੇਠ ਐੱਨਐੱਸਐੱਸ ਪ੍ਰੋਗਰਾਮ ਅਫਸਰ ਪ੍ਰੋ. ਮਨਪ੍ਰੀਤ ਕੌਰ ਤੇ ਪ੍ਰੋ. ਹਰਜੋਤ ਕੌਰ ਦੀ ਅਗਵਾਈ ਵਿੱਚ ਕਰਵਾਈ ਗਈ। ਅੰਤਰਰਾਸ਼ਟਰੀ ਜਲ ਦਿਵਸ ਦੇ ਸੰਬੰਧ ਵਿੱਚ ਕਰਵਾਈ ਗਈ ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪਾਣੀ ਦੀ ਸੰਭਾਲ ਅਤੇ ਕੁਦਰਤੀ ਸਰੋਤਾਂ ਦੀ ਰੱਖਿਆ ਲਈ ਪ੍ਰੇਰਿਤ ਕਰਨਾ ਸੀ। ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੇ ਪੋਸਟਰਾਂ ਰਾਹੀਂ ਪਾਣੀ ਬਚਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਐੱਨਐੱਸਐੱਸ ਪ੍ਰੋਗਰਾਮ ਅਫਸਰ ਪ੍ਰੋ. ਮਨਪ੍ਰੀਤ ਕੌਰ ਅਤੇ ਪ੍ਰੋ. ਹਰਜੋਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦਿਨਚਰਿਆ ’ਚ ਪਾਣੀ ਦੀ ਬੱਚਤ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਨੇ ਵੀ ਵਿਦਿਆਰਥੀਆਂ ਨੂੰ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ’ਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਤੇ ਪਾਣੀ ਬਚਾਉਣ ਵਾਲੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤੀ। ਇਸ ਮੌਕੇ ਪ੍ਰੋ. ਪ੍ਰਭਕਿਰਨ, ਡਾ. ਦੀਪਿਕਾ ਥਾਲੀਆ, ਪ੍ਰੋ. ਨੇਹਾ, ਪ੍ਰੋ. ਕੇਸ਼ਵ, ਡਾ. ਪਰਮਵੀਰ ਸਿੰਘ ਅਤੇ ਡਾ. ਸਚਿਨ ਵੀ ਮੌਜੂਦ ਰਹੇ।