ਅੱਵਲ ਰਹੀ ਫੁੱਟਬਾਲ ਟੀਮ ਦਾ ਚੈਂਪੀਅਨ ਟਰਾਫ਼ੀ ਨਾਲ ਸਨਮਾਨ
ਇੰਟਰ ਕਾਲਜ ਫੁੱਟਬਾਲ ਮੁਕਾਬਲਿਆਂ ’ਚ ਅਵੱਲ ਰਹੀ ਫੁੱਟਬਾਲ ਟੀਮ ਦਾ ਚੈਂਪੀਅਨ ਟਰਾਫ਼ੀ ਨਾਲ ਸਨਮਾਨ
Publish Date: Thu, 02 Apr 2026 05:06 PM (IST)
Updated Date: Fri, 03 Apr 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੜ੍ਹਸ਼ੰਕਰ: ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੀ ਇੰਟਰ ਕਾਲਜ ਫੁੱਟਬਾਲ ਮੁਕਾਬਲਿਆਂ ’ਚ ਅਵੱਲ ਰਹੀ ਟੀਮ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਖੇਡ ਵਿਭਾਗ ਵਲੋਂ ਕਰਵਾਏ ਗਏ ਇਨਾਮ ਵੰਡ ਸਮਾਗਮ ’ਚ ਚੈਂਪੀਅਨ ਟਰਾਫ਼ੀ ਨਾਲ ਸਨਮਾਨ ਕੀਤਾ ਗਿਆ ਹੈ। ਚੈਂਪੀਅਨ ਟਰਾਫ਼ੀ ਲੈ ਕੇ ਕਾਲਜ ਪਹੁੰਚੀ ਟੀਮ ਦਾ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਸਟਾਫ਼ ਤੇ ਵਿਦਿਆਰਥੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਕਾਲਜ ਦੀ ਟੀਮ ਨੇ ਕੋਚ ਹਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ‘ਏ’ ਡਵੀਜ਼ਨ ਦੇ ਕਾਲਜਾਂ ਨੂੰ ਪਛਾੜਦੇ ਹੋਏ ਗੋਲਡ ਮੈਡਲ ਜਿੱਤਿਆ ਸੀ। ਇਸੇ ਤਰ੍ਹਾਂ ਕਾਲਜ ਦੇ ਐੱਮ.ਏ. ਹਿਸਟਰੀ ਦੇ ਵਿਦਿਆਰਥੀ ਹਰਕੀਰਤ ਸਿੰਘ ਨੇ ਸ਼ਾਟ ਪੁੱਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤਿਆ ਹੈ। ਡਾ. ਅਮਨਦੀਪ ਹੀਰਾ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਕੋਚ ਹਰਦੀਪ ਸਿੰਘ ਗਿੱਲ ਤੇ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਦੇ ਮੈਂਬਰਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ, ਪੋ੍. ਕੰਵਰ ਕੁਲਵੰਤ ਸਿੰਘ, ਸਪੋਰਟਸ ਕਮੇਟੀ ਮੈਂਬਰ, ਸੁਪਰਡੈਂਟ ਪਰਮਿੰਦਰ ਸਿੰਘ ਤੇ ਹੋਰ ਹਾਜ਼ਰ ਹੋਏ।