ਵਿਕਾਸ ਕਾਰਜਾਂ ’ਚ ਕੋਈ ਕਮੀਂ ਨਹੀਂ ਆਵੇਗੀ : ਵਿਧਾਇਕ ਰਾਜਾ ਗਿੱਲ
ਟਾਂਡਾ ਵਿਖੇ ਵਿਕਾਸ ਕਾਰਜਾਂ ’ਚ ਕੋਈ ਕਮੀਂ ਨਹੀਂ ਆਵੇਗੀ: ਵਿਧਾਇਕ ਰਾਜਾ ਗਿੱਲ
Publish Date: Thu, 02 Apr 2026 05:09 PM (IST)
Updated Date: Fri, 03 Apr 2026 04:10 AM (IST)

ਟਾਂਡਾ ਸਟੇਸ਼ਨ ਰੋਡ ’ਤੇ ਸੀਵਰੇਜ ਤੇ ਵਾਟਰ ਸਪਲਾਈ ਦੇ ਸ਼ੁਰੂਆਤੀ ਕੰਮਾਂ ਦੇ ਆਰੰਭ ਦਾ ਉਦਘਾਟਨ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਟਾਂਡਾ ਸ਼ਹਿਰ ਵਿਖੇ ਵਿਕਾਸ ਕਾਰਜ ਧੜੱਲੇ ਨਾਲ ਕਰਵਾਏ ਜਾ ਰਹੇ ਹਨ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀਂ ਪੇਸ਼ੀ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੇ ਟਾਂਡਾ ਸਟੇਸ਼ਨ ਰੋਡ ਤੇ ਸੀਵਰੇਜ ਤੇ ਵਾਟਰ ਸਪਲਾਈ ਦੇ ਸ਼ੁਰੂਆਤੀ ਕੰਮਾਂ ਦੇ ਆਰੰਭ ਦਾ ਉਦਘਾਟਨ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ 10 ਲੱਖ 25 ਹਜ਼ਾਰ ਰੁਪਏ ਦੀ ਗ੍ਰਾਂਟ ਰਾਸ਼ੀ ਨਾਲ ਹੋਣ ਵਾਲਾ ਵਾਟਰ ਸਪਲਾਈ ਤੇ ਸੀਵਰੇਜ ਦਾ ਕੰਮ ਜਲਦੀ ਹੀ ਮੁਕੰਮਲ ਕਰ ਦਿੱਤਾ ਜਾਵੇਗਾ। ਇਸ ਸਟੇਸ਼ਨ ਰੋਡ ’ਤੇ ਦੇਸ਼ ਆਜ਼ਾਦ ਹੋਣ ਤੋਂ ਬਾਅਦ ਪਹਿਲੀ ਵਾਰ ਸੀਵਰੇਜ ਤੇ ਵਾਟਰ ਸਪਲਾਈ ਦਾ ਕੰਮ ਸ਼ੁਰੂ ਹੋ ਰਿਹਾ ਹੈ। ਹੁਣ ਤੱਕ ਦੀਆਂ ਸਰਕਾਰਾਂ ਨੇ ਇਸ ਸਟੇਸ਼ਨ ਰੋਡ ਨੂੰ ਅਣਗੌਲਿਆਂ ਕਰ ਰੱਖਿਆ ਸੀ, ਜਦੋਂ ਉਨ੍ਹਾਂ ਦੇ ਧਿਆਨ ’ਚ ਇਸ ਕੰਮ ਸਬੰਧੀ ਲਿਆਂਦਾ ਗਿਆ ਤਾਂ ਉਨ੍ਹਾਂ ਵੱਲੋਂ ਇਸ ਕਾਰਜ ਲਈ ਪਹਿਲ ਦੇ ਆਧਾਰ ’ਤੇ ਗ੍ਰਾਂਟ ਰਾਸ਼ੀ ਜਾਰੀ ਕਰਵਾਉਣ ਤੋਂ ਬਾਅਦ ਸੀਵਰੇਜ ਤੇ ਵਾਟਰ ਸਪਲਾਈ ਦੇ ਕੰਮ ਦੀ ਸ਼ੁਰੂਆਤ ਕਰਵਾ ਦਿੱਤੀ ਹੈ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਹਰੀਕ੍ਰਿਸ਼ਨ ਸੈਣੀ, ਆਪ ਆਗੂ ਸੋਨੂੰ ਖੰਨਾ, ਐਸਡੀੳ ਦੀਪਕ ਪਲਿਆਲ, ਜੇਈ ਗੁਰਦੀਪ ਸਿੰਘ, ਕੌਂਸਲਰ ਸੁਮਨ ਖੋਸਲਾ, ਆਪ ਆਗੂ ਅਨਿਲ ਗੋਰਾ, ਲਖਵਿੰਦਰ ਸਿੰਘ ਮੁਲਤਾਨੀ, ਸੇਠਰਾਮ ਸੇਠੀ, ਗੋਲਡੀ ਵਰਮਾ, ਦੀਪਕ ਭੀਲ ਆਦਿ ਵੀ ਹਾਜ਼ਰ ਸਨ। ਰਾਜਾ ਗਿੱਲ ਨੇ ਕਿਹਾ ਕਿ ਟਾਂਡਾ ਸ਼ਹਿਰ ਦੇ ਸਮੂਹ ਵਾਰਡਾਂ ਵਿਚ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਤੋਂ ਕਰਵਾਏ ਜਾ ਰਹੇ ਹਨ। ਭਗਵੰਤ ਮਾਨ ਸਰਕਾਰ ਵਲੋਂ ਮਹਿਲਾਵਾਂ ਲਈ ‘ਮਾਂਵਾਂ ਭੈਣਾਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਨੂੰ 1000/1500 ਰੁਪਏ ਮਿਲਣਗੇ ਦੀ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਦਿੱਤੀ ਜਾ ਰਹੀ 6 ਸੌ ਯੂਨਿਟ ਫਰੀ ਬਿਜਲੀ ਲਗਾਤਾਰ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇ ਨਾਲ ਨਾਲ ਸਿੱਖਿਆ ਸਹੂਲਤਾਂ ਵੀ ਲਗਾਤਾਰ ਦਿੱਤੀਆਂ ਜਾ ਰਹੀਆਂ ਹਨ ਤੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਹਲਕਾ ਉੜਮੁੜ ਟਾਂਡਾ ਵਿੱਚ ਵਿਕਾਸ ਕਾਰਜਾਂ ਵਿਚ ਕੋਈ ਕਮੀਂ ਪੇਸ਼ੀ ਨਹੀਂ ਆਉਣ ਦਿੱਤੀ ਜਾਵੇਗੀ।