ਡਾ. ਰਵਿੰਦਰ ਕੌਰ ਨੇ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਚਾਰਜ ਸੰਭਾਲਿਆ
ਡਾ. ਰਵਿੰਦਰ ਕੌਰ ਨੇ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਚਾਰਜ ਸੰਭਾਲਿਆ
Publish Date: Thu, 02 Apr 2026 05:13 PM (IST)
Updated Date: Fri, 03 Apr 2026 04:10 AM (IST)
ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਦਿਲਬਾਰਾ ਸਿੰਘ ਦੀ ਰਿਟਾਇਰਮੈਂਟ ਤੋਂ ਬਾਅਦ ਡਾ. ਰਵਿੰਦਰ ਕੌਰ ਨੇ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਚਾਰਜ ਸੰਭਾਲਿਆ। ਮੁਖੀ ਵਜੋਂ ਚਾਰਜ ਸੰਭਾਲਣ ਤੇ ਡਾ. ਰਵਿੰਦਰ ਕੌਰ ਨੇ ਕਿਹਾ ਕਿ ਉਹ ਵਿਭਾਗ ਦੀ ਪ੍ਰਗਤੀ ਨੂੰ ਜਾਰੀ ਰੱਖਣ ਲਈ ਵਚਨਬੱਧ ਹਨ ਅਤੇ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਦੇਣ ਲਈ ਹਰ ਸੰਭਵ ਯਤਨ ਕਰਨਗੇ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਡਾ. ਰਵਿੰਦਰ ਕੌਰ ਦੀ ਨਿਯੁਕਤੀ ‘ਤੇ ਖੁਸ਼ੀ ਜਤਾਈ। ਸਟਾਫ਼ ਮੈਂਬਰਾਂ ਨੇ ਵੀ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਪ੍ਰਿੰਸੀਪਲ ਨੇ ਡਾ. ਰਵਿੰਦਰ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਹਰ ਤਰ੍ਹਾਂ ਦੇ ਸਹਿਯੋਗ ਲਈ ਵਚਨਬੱਧਤਾ ਪ੍ਰਗਟਾਈ।