ਬਾਬਾ ਹਰਭਜਨ ਸਿੰਘ ਜੀ ਦੀ ਯਾਦ ’ਚ ਸਮਾਗਮ ਅੱਜ
ਬਾਬਾ ਹਰਭਜਨ ਸਿੰਘ ਜੀ ਦੀ ਯਾਦ 'ਚ ਸਮਾਗਮ ਅੱਜ
Publish Date: Thu, 02 Apr 2026 05:15 PM (IST)
Updated Date: Fri, 03 Apr 2026 04:10 AM (IST)
ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ: ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵੱਲੋਂ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਵਿੱਚ ਸੱਚਖੰਡਵਾਸੀ ਸਿੰਘ ਸਾਹਿਬ ਜਥੇਦਾਰ ਬਾਬਾ ਹਰਭਜਨ ਸਿੰਘ ਜੀ ਦੀ ਸਲਾਨਾ ਬਰਸੀ ਨੂੰ ਸਮਰਪਤਿ ਗੁਰਮਤਿ ਸਮਾਗਮ ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ ਸੱਤਵੀਂ ਵਿਖੇ 3 ਅਪ੍ਰੈਲ ਨੂੰ ਕਰਵਾਏ ਜਾ ਰਹੇ ਹਨ। ਇਸ ਸਬੰਧੀ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਦੱਸਿਆ ਕਿ 1 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 3 ਅਪ੍ਰੈਲ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਜਿਸ ’ਚ ਪੰਥ ਪ੍ਰਸਿੱਧ ਰਾਗੀ ਢਾਡੀ ਜਥੇ ਅਤੇ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪੰਥਕ ਸ਼ਖਸ਼ੀਅਤਾਂ ਪਹੁੰਚ ਕੇ ਸੰਗਤਾਂ ਨੂੰ ਕਥਾ ਕੀਰਤਨ ਤੇ ਗੁਰ ਇਤਿਹਾਸ ਦੁਆਰਾ ਨਿਹਾਲ ਕਰਨਗੇ ਅਤੇ ਸੱਚਖੰਡਵਾਸੀ ਜਥੇਦਾਰ ਸੰਤ ਬਾਬਾ ਹਰਭਜਨ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।