ਖਾਲੀ ਪਲਾਂਟ 'ਚ ਟੀਕਾ ਲਗਾਉਂਦਾ ਨੌਜਵਾਨ ਦਬੋਚਿਆ
ਨਸ਼ਾ ਮੁਕਤ ਮੁਹਿੰਮ: ਖਾਲੀ ਪਲਾਂਟ 'ਚ ਟੀਕਾ ਲਗਾਉਂਦਾ ਨੌਜਵਾਨ ਦਬੋਚਿਆ, ਦੂਜੇ ਕੋਲੋਂ ਮਿਲੀ ਹੈਰੋਇਨ ਤੇ ਨਸ਼ੀਲਾ ਪਾਊਡਰ
Publish Date: Thu, 02 Apr 2026 06:42 PM (IST)
Updated Date: Fri, 03 Apr 2026 04:14 AM (IST)

ਦੂਜੇ ਕੋਲੋਂ ਮਿਲੀ ਹੈਰੋਇਨ ਤੇ ਨਸ਼ੇ ਵਾਲਾ ਪਾਊਡਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਗੜ੍ਹਸ਼ੰਕਰ ਅਤੇ ਬੁੱਲੋਵਾਲ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲੇ ਦਰਜ ਕਰ ਲਏ ਹਨ। ਗੜ੍ਹਸ਼ੰਕਰ ਪੁਲਿਸ ਨੇ ਨਸ਼ਾ ਵਿਰੋਧੀ ਕਾਰਵਾਈ ਦੌਰਾਨ ਆਕਾਸ਼ ਉਰਫ ਸੰਜੂ ਪੁੱਤਰ ਰਾਜ ਕੁਮਾਰ ਵਾਸੀ ਸੈਲਾ ਖੁਰਦ ਨੂੰ ਨਹਿਰ ਪੁੱਲ ਨਵਾਂਸ਼ਹਿਰ ਰੋਡ ਨਜ਼ਦੀਕ ਕਾਬੂ ਕੀਤਾ। ਪੁਲਿਸ ਮੁਤਾਬਕ ਐੱਸਆਈ ਪਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ, ਜਦੋਂ ਇੱਕ ਨੌਜਵਾਨ ਪੁਲਿਸ ਵਾਹਨ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਪੁਲਿਸ ਨੇ ਦੱਸਿਆ ਕਿ ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ। ਪੁਲਿਸ ਅਨੁਸਾਰ ਤਲਾਸ਼ੀ ਦੌਰਾਨ ਉਸ ਦੀ ਜੇਬ ਵਿੱਚੋਂ ਇੱਕ ਮੋਮੀ ਲਿਫਾਫੇ ਵਿੱਚੋਂ ਕਥਿਤ ਤੌਰ ’ਤੇ ਕਰੀਬ 10 ਗ੍ਰਾਮ ਹੈਰੋਇਨ ਅਤੇ 115.8 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਪੁਲਿਸ ਮੁਤਾਬਕ ਬੁੱਲੋਵਾਲ ਥਾਣੇ ਦੇ ਏੱਐੱਸਆਈ ਸਰਬਜੀਤ ਸਿੰਘ ਸਮੇਤ ਪੁਲਿਸ ਟੀਮ ਨਸਰਾਲਾ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ, ਜਦੋਂ ਨਸਰਾਲਾ ਚੋਅ ਨੇੜੇ ਇੱਕ ਖਾਲੀ ਪਲਾਟ ਵਿੱਚ ਇਕ ਨੌਜਵਾਨ ਕਥਿਤ ਤੌਰ ’ਤੇ ਆਪਣੇ ਆਪ ਨੂੰ ਟੀਕਾ ਲਗਾਉਂਦਾ ਦਿਖਾਈ ਦਿੱਤਾ। ਪੁਲਿਸ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਉਹ ਵਿਅਕਤੀ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ, ਪਰ ਉਸ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਅਨੁਸਾਰ ਦੋਸ਼ੀ ਦੀ ਪਹਿਚਾਣ ਹਰਜੋਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪੋਵਾਲ (ਪਿਆਲਾ) ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਕਿਹਾ ਕਿ ਦੋਵੇਂ ਮਾਮਲਿਆਂ ਵਿੱਚ ਹੋਰ ਜਾਂਚ ਜਾਰੀ ਹੈ ਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ।