ਜੋ ਵਿਕਾਸ ਸੁਖਬੀਰ ਬਾਦਲ ਨੇ ਕਰਵਾਇਆ, ਉਹ ਦੂਜੀਆਂ ਪਾਰਟੀਆਂ ਸੋਚ ਵੀ ਨਾ ਸਕੀਆਂ : ਲਾਲੀ ਬਾਜਵਾ
ਜੋ ਵਿਕਾਸ ਸੁਖਬੀਰ ਬਾਦਲ ਨੇ ਕਰਵਾਇਆ, ਉਹ ਦੂਜੀਆਂ ਪਾਰਟੀਆਂ ਸੋਚ ਵੀ ਨਾ ਸਕੀਆਂ: ਲਾਲੀ ਬਾਜਵਾ
Publish Date: Thu, 02 Apr 2026 07:32 PM (IST)
Updated Date: Fri, 03 Apr 2026 04:16 AM (IST)

ਬਜਵਾੜਾ ਵਿਖੇ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਕੀਤੀ ਮੀਟਿੰਗ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਜਿਲ੍ਹਾ ਸ਼ਹਿਰੀ ਜਥੇਬੰਦੀ ਦੇ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਦਾ ਅੱਜ ਬਜਵਾੜਾ ਵਿਖੇ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਬੱਬੂ ਬਜਵਾੜਾ ਅਤੇ ਹਰਭਜਨ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਲਾਲੀ ਬਾਜਵਾ ਨੇ ਕਿਹਾ ਕਿ 3 ਅਪ੍ਰੈਲ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਚੱਬੇਵਾਲ ਪਹੁੰਚਣ ’ਤੇ ਜਿਲ੍ਹਾ ਜਥੇਬੰਦੀ ਵੱਲੋਂ ਭਰਪੂਰ ਅਤੇ ਜੋਰਦਾਰ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਆਗੂਆਂ ਵਿੱਚ ਵੱਡਾ ਉਤਸ਼ਾਹ ਅਤੇ ਜਜ਼ਬਾ ਦੇਖਣ ਨੂੰ ਮਿਲ ਰਿਹਾ ਹੈ, ਜੋ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਅਕਾਲੀ ਦਲ ਲਈ ਜਿੱਤ ਦਾ ਰਸਤਾ ਤੈਅ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਪੱਖੀ ਸੋਚ ਤੋਂ ਸੂਬੇ ਦੇ ਲੋਕ ਭਲੀਭਾਂਤੀ ਜਾਣੂ ਹਨ ਅਤੇ ਜਦੋਂ ਉਹ ਡਿਪਟੀ ਮੁੱਖ ਮੰਤਰੀ ਰਹੇ, ਉਸ ਸਮੇਂ ਪੰਜਾਬ ਵਿੱਚ ਹੋਇਆ ਵਿਕਾਸ ਅੱਜ ਵੀ ਲੋਕ ਯਾਦ ਕਰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਤਰ੍ਹਾਂ ਦਾ ਵਿਕਾਸ ਹੋਰ ਕਿਸੇ ਵੀ ਪਾਰਟੀ ਦੀ ਸਰਕਾਰ ਵੱਲੋਂ ਨਹੀਂ ਕਰਵਾਇਆ ਗਿਆ। ਲਾਲੀ ਬਾਜਵਾ ਨੇ ਸਮੂਹ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ 3 ਅਪ੍ਰੈਲ ਨੂੰ ਹੋਣ ਜਾ ਰਹੀ ਇਸ ਇਤਿਹਾਸਕ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਇਸ ਮੌਕੇ ਪਲਵਿੰਦਰ ਸਿੰਘ ਧਾਲੀਵਾਲ, ਕੈਪਟਨ ਰਘੂਬੀਰ ਸਿੰਘ ਅਤੇ ਹਰਜੀਤ ਸਿੰਘ ਆਦਿ ਵੀ ਮੌਜੂਦ ਸਨ।