300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
Publish Date: Fri, 10 Apr 2026 04:42 PM (IST)
Updated Date: Sat, 11 Apr 2026 04:00 AM (IST)
ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਦੀਪ ਸਿੰਘ ਸੇਵਾ ਦਲ ਤੇ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ 121ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਇਸ ’ਚ ਸੁਸਾਇਟੀ ਵੱਲੋਂ ਲੱਗਭਗ 300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ, ਜਿਨ੍ਹਾਂ ਚ ਵਿਧਵਾ ਔਰਤਾਂ, ਅਨਾਥ ਬੱਚਿਆਂ, ਬਜ਼ੁਰਗ ਆਦਿ ਸ਼ਾਮਲ ਸਨ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਵਲੋਂ ਸਮੂਹ ਐੱਨਆਰਆਈ ਵੀਰਾਂ ਦਾ ਧੰਨਵਾਦ ਕੀਤਾ ਗਿਆ, ਜੋ ਹਰ ਮਹੀਨੇ ਆਪਣੀ ਨੇਕ ਕਮਾਈ ’ਚੋਂ ਦਸਬੰਧ ਕੱਢ ਕੇ ਇਸ ਰਾਸ਼ਨ ਵੰਡ ਸਮਾਰੋਹ ’ਚ ਸਹਿਯੋਗ ਪਾਉਂਦੇ ਹਨ। ਇਨ੍ਹਾਂ ’ਚ ਵੀਰ ਹਰਜੀਤ ਸਿੰਘ ਕੈਨੇਡਾ, ਗੁਰਿੰਦਰ ਬੈਂਸ ਮੈਲਬੋਰਨ ਤੇ ਮੈਲਬੌਰਨ ਦੀ ਸਮੂਹ ਸੰਗਤ ਦਾ ਵਿਸ਼ੇਸ਼ ਸਹਿਯੋਗ ਰਹਿੰਦਾ ਹੈ। ਇਸ ਮੌਕੇ ਉਨ੍ਹਾਂ ਹੋਰ ਸਮੂਹ ਸੰਗਤਾਂ ਦਾ ਧੰਨਵਾਦ ਵੀ ਕੀਤਾ, ਜੋ ਸੁਸਾਇਟੀ ਵਲੋਂ ਹੋਰ ਕੀਤੇ ਜਾ ਰਹੇ ਕਾਰਜਾਂ ’ਚ ਸਹਿਯੋਗ ਪਾਉਂਦੇ ਹਨ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਬਿੱਟੂ ਬਾਹਗਾ, ਲਖਵਿੰਦਰ ਸਿੰਘ, ਕਮਲਜੀਤ ਸਿੰਘ, ਵਿਪਨ ਪਹਿਲਵਾਨ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜ਼ਰ ਸਨ।