ਭਗਵਾਨ ਪਰਸ਼ੂਰਾਮ ਜੀ ਦਾ ਜਨਮ ਉਤਸਵ 19 ਨੂੰ : ਕੁਲਭੂਸ਼ਨ ਸ਼ੌਰੀ
ਭਗਵਾਨ ਪਰਸ਼ੂਰਾਮ ਜੀ ਦਾ ਜਨਮ ਉਤਸਵ 19 ਅਪ੍ਰੈਲ ਨੂੰ ਮਨਾਇਆ ਜਾਵੇਗਾ: ਕੁਲਭੂਸ਼ਨ ਸ਼ੌਰੀ
Publish Date: Fri, 10 Apr 2026 05:24 PM (IST)
Updated Date: Sat, 11 Apr 2026 04:06 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੜ੍ਹਸ਼ੰਕਰ: ਭਗਵਾਨ ਸ਼੍ਰੀ ਵਿਸ਼ਨੂੰ ਜੀ ਦੇ ਛੇਵੇਂ ਅਵਤਾਰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦਾ ਜਨਮ ਉਤਸਵ 19 ਅਪ੍ਰੈਲ ਨੂੰ ਗੜ੍ਹਸ਼ੰਕਰ ਵਿਖੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਬ੍ਰਾਹਮਣ ਸਭਾ ਗੜ੍ਹਸ਼ੰਕਰ ਦੇ ਪ੍ਰਧਾਨ ਠੇਕੇਦਾਰ ਕੁਲਭੂਸ਼ਨ ਸ਼ੌਰੀ ਨੇ ਦੱਸਿਆ ਕਿ ਸ਼੍ਰੀ ਬ੍ਰਾਹਮਣ ਸਭਾ ਗੜ੍ਹਸ਼ੰਕਰ ਦੇ ਸਮੂਹ ਮੈਂਬਰਾਂ ਤੇ ਪਰਸ਼ੂਰਾਮ ਸੈਨਾ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਭਗਵਾਨ ਸ਼੍ਰੀ ਵਿਸ਼ਨੂੰ ਜੀ ਦੇ ਛੇਵੇਂ ਅਵਤਾਰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦਾ ਜਨਮ ਉਤਸਵ 19 ਅਪ੍ਰੈਲ ਦਿਨ ਐਤਵਾਰ ਨੂੰ ਪਰਸ਼ੂਰਾਮ ਭਵਨ ਗੜ੍ਹਸ਼ੰਕਰ ਵਿਖੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਵੇਰੇ 9 ਵਜੇ ਅਚਾਰੀਆ ਅਸ਼ੀਸ਼ ਵਸ਼ਿਸ਼ਟ ਦੀ ਅਗਵਾਈ ਹੇਠ ਹਵਨ ਯੱਗ ਦਾ ਆਯੋਜਨ ਕੀਤਾ ਜਾਵੇਗਾ।ਉਸ ਉਪਰੰਤ ਝੰਡੇ ਦੀ ਰਸਮ ਨਿਭਾਈ ਜਾਵੇਗੀ। ਇਸ ਤੋਂ ਬਾਅਦ ਕੰਜਕ ਪੂਜਨ ਕਰਕੇ ਵਿਸ਼ਾਲ ਭੰਡਾਰੇ ਦਾ ਆਯੋਜਨ ਕੀਤਾ ਜਾਵੇਗਾ। ਠੇਕੇਦਾਰ ਸ਼ੌਰੀ ਨੇ ਇਸ ਮੌਕੇ ਇਲਾਕੇ ਦੇ ਲੋਕਾਂ ਨੂੰ ਹੁੰਮ-ਹੁੰਮਾ ਕੇ ਪੁੱਜਣ ਦਾ ਖੁੱਲ੍ਹਾ ਸੱਦਾ ਦਿੱਤਾ।