ਬੀਐੱਸਸੀ ਬਾਇਓਟੈਕਨੋਲੋਜੀ ਨਤੀਜਾ ਸ਼ਾਨਦਾਰ
ਸਨਾਤਨ ਧਰਮ ਕਾਲਜ ਦਾ ਬੀ.ਐੱਸ.ਸੀ ਬਾਇਓਟੈਕਨੋਲੋਜੀ ਨਤੀਜਾ ਸ਼ਾਨਦਾਰ
Publish Date: Fri, 10 Apr 2026 05:26 PM (IST)
Updated Date: Sat, 11 Apr 2026 04:06 AM (IST)
ਮਹਿਕ ਪਹਿਲੇ ਤੇ ਸਿਮਰਨ ਕੌਰ ਦੂਜੇ ਸਥਾਨ ’ਤੇ ਵਿਦਿਆਰਥਣਾਂ ਨੇ ਕਾਲਜ ਦਾ ਨਾਂ ਰੌਸ਼ਨ ਕੀਤਾ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਦਾ ਬੀ.ਐੱਸ.ਸੀ ਬਾਇਓਟੈਕਨੋਲੋਜੀ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ’ਚ ਕਾਲਜ ਦੀਆਂ ਵਿਦਿਆਰਥਣਾਂ ਨੇ ਉੱਤਮ ਪ੍ਰਦਰਸ਼ਨ ਕਰਦਿਆਂ ਸਿਰਮੌਰ ਸਥਾਨ ਹਾਸਲ ਕੀਤੇ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਮਹਿਕ ਨੇ 85.2 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸਿਮਰਨ ਕੌਰ ਨੇ 80 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੇ ਆਪਣੀ ਮਹਿਨਤ ਨਾਲ ਨਾ ਸਿਰਫ ਆਪਣੇ ਮਾਤਾ-ਪਿਤਾ ਦਾ ਸਿਰ ਉੱਚਾ ਕੀਤਾ ਹੈ, ਸਗੋਂ ਕਾਲਜ ਦਾ ਨਾਮ ਵੀ ਰੌਸ਼ਨ ਕੀਤਾ ਹੈ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਹੇਮਾ ਸ਼ਰਮਾ, ਸਕੱਤਰ ਸ਼੍ਰੀ ਗੋਪਾਲ ਸ਼ਰਮਾ ਅਤੇ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਨੇ ਬੀ.ਐੱਸ.ਸੀ ਬਾਇਓਟੈਕਨੋਲੋਜੀ ਵਿਭਾਗ ਦੇ ਮੁਖੀ ਪ੍ਰੋ. ਸੁਰੇਖਾ ਅਤੇ ਸਫਲ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।