ਵਿਧਾਇਕ ਮਹਾਜਨ ਵੱਲੋਂ ਲੋੜਵੰਦ ਪਰਿਵਾਰ ਨੂੰ ਮਕਾਨ ਉਸਾਰੀ ਲਈ ਵਿੱਤੀ ਸਹਾਇਤਾ ਭੇਟ
ਵਿਧਾਇਕ ਮਹਾਜਨ ਵੱਲੋਂ ਲੋੜਵੰਦ ਪਰਿਵਾਰ ਨੂੰ ਮਕਾਨ ਉਸਾਰੀ ਲਈ ਵਿੱਤੀ ਸਹਾਇਤਾ ਭੇਟ
Publish Date: Fri, 10 Apr 2026 05:28 PM (IST)
Updated Date: Sat, 11 Apr 2026 04:06 AM (IST)

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਹਲਕਾ ਮੁਕੇਰੀਆਂ ਤੋਂ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਜੰਗੀ ਲਾਲ ਮਹਾਜਨ ਵੱਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਨੇੜਲੇ ਪਿੰਡ ਬਿੱਗੋਵਾਲ ਦੇ ਇਕ ਲੋੜਵੰਦ ਪਰਿਵਾਰ ਨੂੰ ਮਕਾਨ ਉਸਾਰੀ ਲਈ ਵਿੱਤੀ ਸਹਾਇਤਾ ਭੇਟ ਕੀਤੀ ਗਈ। ਇਸ ਸਮੇਂ ਵਿਧਾਇਕ ਜੰਗੀ ਲਾਲ ਮਹਾਜਨ ਦੀ ਗੈਰਮੌਜ਼ੂਦਗੀ ਵਿੱਚ ਉਨ੍ਹਾਂ ਦੇ ਪੋਤੇ ਸਨਤ ਮਹਾਜਨ ਨੇ ਦੱਸਿਆ ਕਿ ਪਿੰਡ ਬਿੱਗੋਵਾਲ ਦੇ ਵਸਨੀਕ ਸੁਖਦੇਵ ਸਿੰਘ ਨੂੰ ਘਰ ਬਣਾਉਣ ਲਈ ਵਿਧਾਇਕ ਮਹਾਜਨ ਵੱਲੋਂ ਆਪਣੀ ਤਨਖਾਹ ਵਿੱਚੋਂ ਮਦਦ ਪ੍ਰਦਾਨ ਕੀਤੀ ਹੈ। ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕਰਨਾ ਵਿਧਾਇਕ ਮਹਾਜਨ ਦੀ ਪਹਿਲ ਹੈ ਅਤੇ ਇਸ ਤਰ੍ਹਾਂ ਦੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਤੋਂ ਇਲਾਵਾ ਸੁਖਦੇਵ ਸਿੰਘ ਨੂੰ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਵੀ ਵਿੱਤੀ ਸਹਾਇਤਾ ਪ੍ਰਾਪਤ ਕਰਵਾਉਣ ਵਿੱਚ ਸਹਿਯੋਗ ਕੀਤਾ ਗਿਆ ਹੈ, ਤਾਂ ਜੋ ਉਹ ਆਪਣਾ ਪੱਕਾ ਮਕਾਨ ਤਿਆਰ ਕਰ ਸਕੇ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਨਤ ਮਹਾਜਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਗਰੀਬ ਵਰਗਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵੱਖ-ਵੱਖ ਸਕੀਮਾਂ ਰਾਹੀਂ ਲੋਕਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਮੌਕੇ ਲਾਭਪਾਤਰੀ ਸੁਖਦੇਵ ਸਿੰਘ ਨੇ ਕੇਂਦਰ ਸਰਕਾਰ ਅਤੇ ਵਿਧਾਇਕ ਜੰਗੀ ਲਾਲ ਮਹਾਜਨ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਹਾਇਤਾ ਨਾਲ ਉਹ ਆਪਣੇ ਪੱਕੇ ਘਰ ਦਾ ਸੁਪਨਾ ਪੂਰਾ ਕਰ ਸਕੇਗਾ। ਇਹ ਮਦਦ ਉਨ੍ਹਾਂ ਦੇ ਪਰਿਵਾਰ ਲਈ ਬਹੁਤ ਮਹੱਤਵਪੂਰਨ ਸਾਬਤ ਹੋਵੇਗੀ। ਸਾਬਕਾ ਸਰਪੰਚ ਸੂਰਤ ਚੰਦ ਸਮੇਤ ਸਥਾਨਕ ਲੋਕਾਂ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕਦਮ ਸਮਾਜ ਵਿੱਚ ਸਹਿਯੋਗ ਅਤੇ ਦਿਆ ਭਾਵਨਾ ਨੂੰ ਮਜ਼ਬੂਤ ਕਰਦੇ ਹਨ।