ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 20.53 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ;
Publish Date: Fri, 10 Apr 2026 05:40 PM (IST)
Updated Date: Sat, 11 Apr 2026 04:06 AM (IST)

ਘੰਟਾ ਘਰ ਤੋਂ ਗੁੜ ਮੰਡੀ ਤੱਕ ਲੱਗਣਗੇ ਪੇਵਰ ਬਲਾਕ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸ਼ਹਿਰ ਦੇ ਵਿਕਾਸ ਨੂੰ ਗਤੀ ਦਿੰਦਿਆਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਘੰਟਾ ਘਰ ਚੌਕ ਤੋਂ ਸ੍ਰੀ ਹਨੂੰਮਾਨ ਮੰਦਰ ਅਤੇ ਉਥੋਂ ਗੁੜ ਮੰਡੀ ਤੱਕ 20.53 ਲੱਖ ਰੁਪਏ ਦੀ ਲਾਗਤ ਨਾਲ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਸ਼ੁਭ ਆਰੰਭ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਨੂੰ ਬਿਹਤਰ ਬਣਾਉਣਾ ਉਨ੍ਹਾਂ ਦੀ ਪਹਿਲ ਹੈ, ਤਾਂ ਜੋ ਆਮ ਲੋਕਾਂ ਨੂੰ ਸੁਗਮ ਆਵਾਜਾਈ ਦੀ ਸੁਵਿਧਾ ਪ੍ਰਾਪਤ ਹੋ ਸਕੇ। ਵਿਧਾਇਕ ਜਿੰਪਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਕੰਮ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾਵੇ ਅਤੇ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਉੱਚ ਮਿਆਰ ਨੂੰ ਯਕੀਨੀ ਬਣਾਉਣਾ ਜਰੂਰੀ ਹੈ, ਤਾਂ ਜੋ ਲੋਕਾਂ ਨੂੰ ਲੰਬੇ ਸਮੇਂ ਤੱਕ ਫਾਇਦਾ ਮਿਲੇ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਵੱਖ-ਵੱਖ ਖੇਤਰਾਂ ਵਿੱਚ ਇਸ ਤਰ੍ਹਾਂ ਦੇ ਪ੍ਰੋਜੈਕਟ ਜਾਰੀ ਰਹਿਣਗੇ। ਇਸ ਪ੍ਰੋਜੈਕਟ ਨਾਲ ਸਥਾਨਕ ਨਿਵਾਸੀਆਂ ਅਤੇ ਵਪਾਰੀਆਂ ਨੂੰ ਰਾਹਤ ਮਿਲਣ ਦੇ ਨਾਲ-ਨਾਲ ਇਲਾਕੇ ਦੀ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਹੰਸ ਰਾਜ ਵਾਲੀਆ, ਸੰਜੀਵ ਵਾਲੀਆ, ਜੋਗਿੰਦਰ ਪਾਲ, ਦਰਸ਼ਨ ਲਾਲ ਗੁਪਤਾ, ਰਵੀ ਕੁਮਾਰ, ਅਸ਼ੋਕ ਕੁਮਾਰ, ਕੈਲਾਸ਼ ਜੈਨ, ਹਿਤੇਸ਼ ਗੁਪਤਾ, ਰਮੇਸ਼ ਓਹਰੀ, ਅਰੁਣ, ਕਰਣ, ਸੂਰਜ, ਕ੍ਰਿਸ਼ਨ ਗੋਪਾਲ ਸ਼ਰਮਾ, ਅੰਜੂ ਸ਼ਰਮਾ, ਸੁਦੇਸ਼ ਵਾਲੀਆ, ਮਨੀਸ਼ਾ, ਸੁਰੇਸ਼ ਕੁਮਾਰ ਅਤੇ ਵੀਨਾ ਸ਼ਰਮਾ ਸਮੇਤ ਕਈ ਹੋਰ ਮੌਜੂਦ ਸਨ। ਸਭ ਨੇ ਇਸ ਵਿਕਾਸ ਕਾਰਜ ਦੀ ਸਰਾਹਨਾ ਕਰਦਿਆਂ ਵਿਧਾਇਕ ਦਾ ਧੰਨਵਾਦ ਕੀਤਾ।