ਨਵਾਂ ਗੁਰਦੁਆਰਾ ਸਾਹਿਬ ਦਾ ਮਨਾਇਆ ਸਥਾਪਨਾ ਦਿਵਸ
ਨਵਾਂ ਗੁਰਦੁਆਰਾ ਸਾਹਿਬ ਦਾ ਮਨਾਇਆ ਸਥਾਪਨਾ ਦਿਵਸ
Publish Date: Fri, 10 Apr 2026 05:50 PM (IST)
Updated Date: Sat, 11 Apr 2026 04:06 AM (IST)

ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ: ਨਵਾਂ ਗੁਰਦੁਆਰਾ ਸਾਹਿਬ ਪਿੰਡ ਪੱਟੀ ਵਿਖੇ ਸਥਾਨਿਕ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰੂ ਘਰ ਦੇ ਕੀਰਤਨੀਏ ਭਾਈ ਜਸਪ੍ਰੀਤ ਸਿੰਘ, ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਗਿਆਨੀ ਬਲਵੀਰ ਸਿੰਘ ਭੁੱਲਾਰਾਈ ਦਾ ਢਾਡੀ ਜਥਾ, ਭਾਈ ਰਾਜਾ ਸਿੰਘ ਖਾਲਸਾ, ਭਾਈ ਸਤਵਿੰਦਰ ਸਿੰਘ ਬਜਰਾਬਰ ਦੇ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ, ਗੁਰਮਤਿ ਵਿਚਾਰਾਂ ਅਤੇ ਢਾਡੀ ਵਾਰਾਂ ਨਾਲ ਨਿਹਾਲ ਕੀਤਾ। ਇਸ ਮੌਕੇ ਮਿਸ਼ਨ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਨਵਾਂ ਗੁਰਦੁਆਰਾ ਸਾਹਿਬ ਦੇ ਸਥਾਪਨਾ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਗੁਰੂ ਸਾਹਿਬਾਨ ਵੱਲੋਂ ਗੁਰਬਾਣੀ ਵਿੱਚ ਦਰਸਾਏ ਸੇਵਾ ਸਿਮਰਨ ਅਤੇ ਸਰਬੱਤ ਦੇ ਭਲੇ ਦੇ ਮਾਰਗ ’ਤੇ ਚੱਲਣ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਕਿਹਾ। ਇਸ ਮੌਕੇ ਨਵਾਂ ਗੁਰਦੁਆਰਾ ਸਾਹਿਬ ਦੀ ਸਥਾਨਿਕ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦਾ ਵੱਡੀਆਂ ਪੰਥਕ ਸੇਵਾਵਾਂ ਨਿਭਾਉਣ ਲਈ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਬਲਵੀਰ ਸਿੰਘ ਜੇਈ ਖਜਾਨਚੀ, ਰਾਜਾ ਸਿੰਘ ਖਾਲਸਾ ਪ੍ਰਧਾਨ, ਸਰਦਾਰਾ ਸਿੰਘ, ਅਮਰਜੀਤ ਸਿੰਘ ਗਿੱਲ, ਸੁਰਿੰਦਰਪਾਲ ਸਿੰਘ, ਵਿਜੈ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ ਪੰਚ, ਇਕਜੋਤਪਰੀਤ, ਹਰਜਿੰਦਰ ਸਿੰਘ, ਪਾਲਾ ਸਿੰਘ, ਦਿਲਬਾਗ ਸਿੰਘ, ਜਤਿੰਦਰ ਕੁਮਾਰ, ਹਰਪ੍ਰੀਤ ਸਿੰਘ, ਸੋਹਣ ਸਿੰਘ, ਸਰਬਜੀਤ ਸਿੰਘ, ਇੰਦਰਜੀਤ ਸਿੰਘ, ਇੰਦਰ ਸਿੰਘ, ਨੰਬਰਦਾਰ ਦੇਸਰਾਜ ਸਿੰਘ, ਗਗਨ, ਸੁਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਤਨ ਮਨ ਧਨ ਨਾਲ ਸੇਵਾ ਕਰਨ ਵਾਲੇ ਸ਼ਰਧਾਲੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।