ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
Publish Date: Fri, 10 Apr 2026 05:51 PM (IST)
Updated Date: Sat, 11 Apr 2026 04:06 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਚੱਲ ਰਹੇ ਨਾਮ ਅਭਿਆਸ ਕਮਾਈ ਸਮਾਗਮ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਂਦਿਆਂ ਹੋਇਆਂ ਦੀਵਾਨ ਸਜਾਏ ਗਏ। ਸਜੇ ਹੋਏ ਦੀਵਾਨਾਂ ਦੇ ਵਿੱਚ ਭਾਈ ਇੰਦਰਜੀਤ ਸਿੰਘ ਸੁਹਾਣੇ ਵਾਲੇ, ਭਾਈ ਤਰਲੋਚਨ ਸਿੰਘ ਜੀ ਗੁਰਦਾਸਪੁਰ ਵਾਲੇ, ਭਾਈ ਜੀਤ ਸਿੰਘ ਜੀ ਗੁਰਦਾਸਪੁਰ ਵਾਲੇ, ਭਾਈ ਹਰਿੰਦਰ ਸਿੰਘ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ, ਭਾਈ ਗੁਰਦੇਵ ਸਿੰਘ ਕੁਹਾੜਕਾ ਹਜੂਰੀ ਰਾਗੀ ਸਚਖੰਡ ਸ੍ਰੀ ਦਰਬਾਰ ਸਾਹਿਬ ਵਾਲੇ ਅਤੇ ਭਾਈ ਧਨਵੰਤ ਸਿੰਘ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਾਲਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ। ਸਮਾਗਮ ਦੌਰਾਨ ਸੰਤ ਬਾਬਾ ਸੇਵਾ ਸਿੰਘ ਨੇ ਨਾਮ ਸਿਮਰਨ ਦੀ ਆਰੰਭਤਾ ਕੀਤੀ। ਉਪਰੰਤ ਆਸਾ ਦੀ ਵਾਰ, ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕਥਾਵਾਚਕ ਗਿਆਨੀ ਮਨਦੀਪ ਸਿੰਘ ਮੁਰੀਦ ਨੇ ਕਥਾ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਬੇਅੰਤ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀਆਂ ਭਰੀਆਂ।