ਗੁ. ਹਰੀਆਂ ਵੇਲਾਂ ਦੇ ਵਿਸਾਖੀ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ ’ਤੇ
ਗੁ: ਹਰੀਆਂ ਵੇਲਾਂ ਦੇ ਵਿਸਾਖੀ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ
Publish Date: Fri, 10 Apr 2026 06:27 PM (IST)
Updated Date: Sat, 11 Apr 2026 04:09 AM (IST)
ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ: ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ ਸੱਤਵੀਂ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਲੋਂ ਜਥੇਬੰਦੀ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆ ਦੀ ਅਗਵਾਈ ’ਚ 14 ਅਪ੍ਰੈਲ ਨੂੰ ਮਨਾਏ ਜਾ ਰਹੇ ਵਿਸਾਖੀ ਦੇ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ। ਇਸ ਸਬੰਧੀ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਦੱਸਿਆ ਕਿ 12 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 14 ਅਪ੍ਰੈਲ ਨੂੰ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ’ਚ ਪੰਥ ਪ੍ਰਸਿੱਧ ਰਾਗੀ ਢਾਡੀ ਜਥੇ ਸੰਗਤਾਂ ਨੂੰ ਕਥਾ ਕੀਰਤਨ ਅਤੇ ਢਾਡੀ ਵਾਰਾਂ ਨਾਲ ਨਿਹਾਲ ਕਰਨਗੇ। ਵਿਸਾਖੀ ਦੇ ਜੋੜ ਮੇਲੇ ਸਬੰਧੀ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਵਾਸਤੇ ਨਿਹੰਗ ਸਿੰਘਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ। ਇਸ ਮੌਕੇ ਬੀਬੀ ਯਸ਼ਪਾਲ ਕੌਰ ਹਰੀਆਂ ਵੇਲਾਂ ਆਤੇ ਜਥੇਬੰਦੀ ਦੇ ਨਿਹੰਗ ਸਿੰਘ ਫੌਜਾਂ ਵੀ ਹਾਜ਼ਰ ਸਨ। ਗੁਰਮਤਿ ਸਮਾਗਮ ਦੀ ਸਮਾਪਤੀ ਤੋਂ ਬਾਅਦ ਨਿਹੰਗ ਸਿੰਘਾਂ ਵੱਲੋਂ ਮਹੱਲਾ ਵੀ ਸਜਾਇਆ ਜਾਵੇਗਾ ਜਿਸ ਵਿੱਚ ਨਿਹੰਗ ਸਿੰਘਾਂ ਵੱਲੋਂ ਗਤਕਾ ਤੇ ਤਲਵਾਰਬਾਜੀ ਦੇ ਜੌਹਰ ਦਿਖਾਏ ਜਾਣਗੇ ਅਤੇ ਘੋੜ ਸਵਾਰੀ ਤੇ ਨੇਜੇਬਾਜੀ ਦੇ ਮੁਕਾਬਲੇ ਵੀ ਕਰਵਾਏ ਜਾਣਗੇ।