ਹੁਸ਼ਿਆਰਪੁਰ 'ਚ ਅਕਾਲੀ ਦਲ ਨੂੰ ਵੱਡੀ ਮਜ਼ਬੂਤੀ : ਸਬਜ਼ੀ ਮੰਡੀ ਦੇ ਪ੍ਰਧਾਨ ਕੁਸ਼ ਭੱਟੀ ਸਾਥੀਆਂ ਸਮੇਤ ਪਾਰਟੀ 'ਚ ਸ਼ਾਮਲ
ਇਸ ਮੌਕੇ ਸੰਜੀਵ ਤਲਵਾੜ ਨੇ ਕਿਹਾ ਕਿ ਮਿਹਨਤੀ ਵਰਕਰਾਂ ਅਤੇ ਆਗੂਆਂ ਦੇ ਜੁੜਨ ਨਾਲ ਹਲਕੇ ਵਿੱਚ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਅਕਾਲੀ ਦਲ ਨੂੰ ਇਕ ਮਜ਼ਬੂਤ ਆਪਸ਼ਨ ਵਜੋਂ ਦੇਖ ਰਹੇ ਹਨ।
Publish Date: Mon, 13 Apr 2026 04:44 PM (IST)
Updated Date: Wed, 15 Apr 2026 11:13 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ: ਹੁਸ਼ਿਆਰਪੁਰ : ਸ਼ਹਿਰ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਸਬਜ਼ੀ ਮੰਡੀ ਦੇ ਪ੍ਰਧਾਨ ਕੁਸ਼ ਭੱਟੀ ਆਪਣੇ ਅਨੇਕਾਂ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਪੱਖੀ ਸੋਚ ’ਤੇ ਭਰੋਸਾ ਜਤਾਉਂਦਿਆਂ ਅਕਾਲੀ ਦਲ ਦਾ ਪੱਲਾ ਫੜਿਆ। ਇਨ੍ਹਾਂ ਆਗੂਆਂ ਨੂੰ ਹਲਕਾ ਇੰਚਾਰਜ ਸੰਜੀਵ ਤਲਵਾੜ ਵੱਲੋਂ ਸਿਰੋਪਾਓ ਭੇਂਟ ਕਰਕੇ ਰਸਮੀ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ।
ਇਸ ਮੌਕੇ ਸੰਜੀਵ ਤਲਵਾੜ ਨੇ ਕਿਹਾ ਕਿ ਮਿਹਨਤੀ ਵਰਕਰਾਂ ਅਤੇ ਆਗੂਆਂ ਦੇ ਜੁੜਨ ਨਾਲ ਹਲਕੇ ਵਿੱਚ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਅਕਾਲੀ ਦਲ ਨੂੰ ਇਕ ਮਜ਼ਬੂਤ ਆਪਸ਼ਨ ਵਜੋਂ ਦੇਖ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹਰ ਵਰਗ ਦੇ ਹੱਕਾਂ ਲਈ ਲੜਦਾ ਆਇਆ ਹੈ ਅਤੇ ਵਪਾਰੀ ਵਰਗ ਵੀ ਪਾਰਟੀ ਨਾਲ ਦੁਬਾਰਾ ਜੁੜ ਰਿਹਾ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਪਾਰਟੀ ਵਿੱਚ ਸ਼ਾਮਲ ਹੋਏ ਕੁਸ਼ ਭੱਟੀ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਸੰਜੀਵ ਤਲਵਾੜ ਦੇ ਹੱਥ ਮਜ਼ਬੂਤ ਕਰਨਗੇ।
ਇਸ ਦੌਰਾਨ ਆਸ਼ੂ ਹੰਸ ਅਤੇ ਮੋਹਿਤ ਆਦੀਆ ਨੇ ਵੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸਮਾਗਮ ਵਿੱਚ ਸਾਬਕਾ ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ, ਸੰਜੀਵ ਥਾਪਰ, ਭੁਪਿੰਦਰ ਸਿੰਘ, ਮਨੀਸ਼ ਆਦੀਆ ਸਮੇਤ ਕਈ ਹੋਰ ਆਗੂ ਮੌਜੂਦ ਸਨ।