ਪਿੰਡ ਮਹਿਤਪੁਰ ਵਾਸੀ ਹੋਏ 'ਆਪ' 'ਚ ਸ਼ਾਮਲ
ਪਿੰਡ ਮਹਿਤਪੁਰ ਵਾਸੀ ਹੋਏ 'ਆਪ' 'ਚ ਸ਼ਾਮਲ
Publish Date: Thu, 16 Apr 2026 04:06 PM (IST)
Updated Date: Fri, 17 Apr 2026 04:00 AM (IST)

ਐਚ ਐਸ ਪੀ 13: ਪਿੰਡ ਮਹਿਤਪੁਰ ਵਾਸੀਆਂ ਦਾ ਆਪ ਚ ਸ਼ਾਮਲ ਹੋਣ ਤੇ ਸਵਾਗਤ ਕਰਦੇ ਹੋਏ ਪ੍ਰੋ. ਜੀਐੱਸ ਮੁਲਤਾਨੀ, ਚੇਅਰਮੈਨ ਹਰਜੀਤ ਸਿੰਘ ਸਹੋਤਾ ਤੇ ਹੋਰ। * ਵਿਕਾਸ ਲਈ ਲਗਾਤਾਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ : ਪ੍ਰੋ. ਮੁਲਤਾਨੀ ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਮੁਕੇਰੀਆਂ ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਮਹਿਤਪੁਰ ਦੇ ਸਰਪੰਚ ਨਵਤੇਜ ਸਿੰਘ, ਸਾਬਕਾ ਸਰਪੰਚ ਅਰਜਨ ਸਿੰਘ ਰੰਧਾਵਾ, ਸਾਬਕਾ ਸਰਪੰਚ ਸਾਧੂ ਸਿੰਘ ਸਮੇਤ ਪੰਚਾਇਤ ਮੈਂਬਰਾਂ ਤੇ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਪਾਰਟੀ ਦਾ ਪੱਲਾ ਫੜ ਲਿਆ। ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀਐੱਸ ਮੁਲਤਾਨੀ ਵੱਲੋਂ ਕੀਤਾ ਗਿਆ ਤੇ ਉਨ੍ਹਾਂ ਨੂੰ ਪਾਰਟੀ ਅੰਦਰ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਸਮੇਂ ਇਕੱਤਰਤਾ ਨੂੰ ਸੰਬੋਧਨ ਕਰਦੇ ਹੋਏ ਪ੍ਰੋ. ਮੁਲਤਾਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਹਰ ਵਰਗ ਦੇ ਹਿੱਤਾਂ ਲਈ ਮਿਸਾਲੀ ਕੰਮ ਕੀਤੇ ਜਾ ਰਹੇ ਹਨ। ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਸੁਧਾਰਕ ਕਦਮਾਂ ਕਰਕੇ ਹੀ ਆਮ ਆਦਮੀ ਪਾਰਟੀ ਵਿੱਚ ਹਰ ਰੋਜ਼ ਨਵੇਂ ਲੋਕ ਸ਼ਾਮਲ ਹੋ ਰਹੇ ਹਨ ਅਤੇ ਲੋਕਾਂ ਨੂੰ ਭਵਿੱਖ ਲਈ ਉਮੀਦਾਂ ਵੀ ਬਣ ਰਹੀਆਂ ਹਨ। ਮੁਕੇਰੀਆਂ ਹਲਕੇ ਦੇ ਵਿਕਾਸ ਲਈ ਵੀ ਸਰਕਾਰ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤਹਿਤ ਸੜਕਾਂ ਦੀ ਸੁਧਾਰ, ਸਿਹਤ ਸੰਸਥਾਵਾਂ ਦੀ ਮਜ਼ਬੂਤੀ, ਸਕੂਲਾਂ ਦੇ ਉੱਨਤੀਕਰਨ ਅਤੇ ਪੰਚਾਇਤਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਪ੍ਰੋ. ਮੁਲਤਾਨੀ ਨੇ ਸਰਕਾਰ ਦੀਆਂ ਮੁੱਖ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਅਤੇ ਮਹਿਲਾਵਾਂ ਨੂੰ ਹਰ ਮਹੀਨੇ ਮਾਲੀ ਮਦਦ, ਮੁੱਖ ਮੰਤਰੀ ਤੀਰਥ ਯਾਤਰਾ ਵਰਗੀਆਂ ਸਕੀਮਾਂ ਨੂੰ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਨਵੀਆਂ ਯੋਜਨਾਵਾਂ ਤਿਆਰ ਕਰ ਕੇ ਲਾਗੂ ਕਰਦੀ ਰਹੇਗੀ। ਇਸ ਮੌਕੇ ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ’ਚ ਪੰਚ ਹਰਜਿੰਦਰ ਸਿੰਘ, ਪੰਚ ਪ੍ਰੀਤ, ਪੰਚ ਰਵਿੰਦਰ ਸਿੰਘ, ਸੁਰਿੰਦਰ ਸਿੰਘ ਸ਼ਿੰਦਾ, ਕੁਲਵੰਤ ਸਿੰਘ ਕਾਹਲੋਂ, ਬਲਕਾਰ ਸਿੰਘ, ਨਰਿੰਦਰ ਸਿੰਘ ਕਾਹਲੋਂ, ਮਹਿੰਦਰ ਸਿੰਘ ਤੇ ਸ਼ੱਬਾ ਡਰਾਇਵਰ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਚੇਅਰਮੈਨ ਮਾਰਕੀਟ ਕਮੇਟੀ ਹਰਜੀਤ ਸਿੰਘ ਸਹੋਤਾ, ਸੁਰਿੰਦਰ ਠਾਕੁਰ ਪ੍ਰਧਾਨ ਜਨਰਲ ਕੈਟਾਗਿਰੀ, ਦਵਿੰਦਰ ਸਿੰਘ ਬਲਾਕ ਪ੍ਰਧਾਨ ਅਤੇ ਨਾਨਕ ਸਿੰਘ ਬਲਾਕ ਪ੍ਰਧਾਨ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਰਹੇ।