ਵਿਕਟੋਰੀਆ ਸਕੂਲ ਦਾ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ
ਵਿਕਟੋਰੀਆ ਸਕੂਲ ਦਾ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Thu, 16 Apr 2026 04:35 PM (IST)
Updated Date: Fri, 17 Apr 2026 04:03 AM (IST)

ਐਚ ਐਸ ਪੀ 46 : ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੀ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀ। ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਸਥਾਨਕ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਨੇ 10ਵੀਂ ਕਲਾਸ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਅਰਚਨਾ ਸੂਦਨ ਨੇ ਦੱਸਿਆ ਕਿ ਸੀਬੀਐੱਸਈ ਵੱਲੋਂ ਐਲਾਨੇ 10ਵੀਂ ਦੇ ਨਤੀਜਿਆਂ ਵਿੱਚ ਸਕੂਲ ਦੇ ਹੋਣਹਾਰ ਵਿਦਿਆਰਥੀ ਦਿਵਿਆਂਸ਼ ਠਾਕੁਰ ਨੇ 97 ਫੀਸਦ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਸੁਹਾਨੀ ਚੰਗੋਤਰਾ ਨੇ 94.2 ਫੀਸਦ ਨਾਲ ਦੂਜਾ ਅਤੇ ਜਸਪ੍ਰੀਤ ਸਿੰਘ ਨੇ 93 ਫੀਸਦ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਮਨਿੰਦਰਜੀਤ ਕੌਰ ਨੇ 92.4 ਫੀਸਦ, ਸਹਨੀਤ ਭਗਤਨਾ ਨੇ 91 ਫੀਸਦ, ਬਲਜੋਤ ਕੌਰ ਨੇ 90.2 ਫੀਸਦ, ਹਰਮਨਪ੍ਰੀਤ ਸਿੰਘ ਨੇ 89.4 ਫੀਸਦ, ਸ਼ਿਵਿਕਾ ਮਨਹਾਸ ਨੇ 89.2 ਫੀਸਦ, ਅੰਸ਼ਿਕਾ ਚਤੁਰਵੇਦੀ ਨੇ 88 ਫੀਸਦ, ਹਰਲੀਨ ਕੌਰ ਨੇ 87.4 ਫੀਸਦ ਅਤੇ ਲਵਪ੍ਰਲੇਪਾਲ ਸਿੰਘ ਨੇ 86 ਫੀਸਦ ਅੰਕਾਂ ਨਾਲ ਉੱਤਮ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ’ਚ ਵਿਸ਼ੇਸ਼ ਸਮਾਰੋਹ ਕੀਤਾ ਗਿਆ, ਜਿਸ ਵਿੱਚ ਮਾਪਿਆਂ ਨੂੰ ਵੀ ਸੱਦਾ ਦਿੱਤਾ ਗਿਆ। ਸਮਾਗਮ ਦੌਰਾਨ ਸਕੂਲ ਡਾਇਰੈਕਟਰਾਂ, ਪ੍ਰਿੰਸੀਪਲ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਮਿਲ ਕੇ ਕੇਕ ਕੱਟ ਕੇ ਇਸ ਸਫ਼ਲਤਾ ਦਾ ਜਸ਼ਨ ਮਨਾਇਆ। ਇਸ ਦੌਰਾਨ ਸਕੂਲ ਪ੍ਰਬੰਧਨ ਵੱਲੋਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ 95 ਫੀਸਦ ਜਾਂ ਇਸ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ 100 ਫੀਸਦ ਸਕਾਲਰਸ਼ਿਪ ਤਹਿਤ ਮੁੱਫ਼ਤ ਸਿੱਖਿਆ ਦੇਣ ਸਮੇਤ 90 ਫੀਸਦ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲਿਆਂ ਨੂੰ ਫ਼ੀਸ ਵਿੱਚ 50 ਫੀਸਦ ਛੂਟ ਦਿੱਤੇ ਜਾਣ ਦਾ ਐਲਾਨ ਕੀਤਾ। ਇਸ ਸਮੇਂ ਸਕੂਲ ਦੇ ਡਾਇਰੈਕਟਰ ਪ੍ਰੋ. ਜੀਐੱਸ ਮੁਲਤਾਨੀ ਅਤੇ ਨੀਰੂ ਮੁਲਤਾਨੀ ਨੇ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।