ਬੀਬੀਐਮਬੀ ਡੀਏਵੀ ਪਬਲਿਕ ਸਕੂਲ ਨੇ ਉੱਤਮਤਾ ਦਾ ਝੰਡਾ ਲਹਿਰਾਇਆ
ਬੀਬੀਐਮਬੀ ਡੀਏਵੀ ਪਬਲਿਕ ਸਕੂਲ ਨੇ ਦਸਵੀਂ ਜਮਾਤ ਦੇ ਨਤੀਜਿਆਂ ਨੇ ਉੱਤਮਤਾ ਦਾ ਝੰਡਾ ਲਹਿਰਾਇਆ
Publish Date: Thu, 16 Apr 2026 05:20 PM (IST)
Updated Date: Fri, 17 Apr 2026 04:07 AM (IST)
ਐਚ ਐਸ ਪੀ 36: ਬੱਚਿਆ ਨੂੰ ਸਕੂਲ ਵਿੱਚ ਸਨਮਾਨਿਤ ਕਰਦੇ ਹੋਏ। ਨਵਦੀਪ ਸਿੰਘ, ਪੰਜਾਬੀ ਜਾਗਰਣ ਹਾਜ਼ੀਪੁਰ : ਬੀਬੀਐੱਮਬੀ ਡੀਏਵੀ ਪਬਲਿਕ ਸਕੂਲ ਨੇ ਇਕ ਵਾਰ ਫਿਰ ਆਪਣੀ ਉੱਤਮਤਾ ਦੀ ਪਰੰਪਰਾ ਨੂੰ ਕਾਇਮ ਰੱਖਦੇ ਹੋਏ ਦਸਵੀਂ ਜਮਾਤ ਦੇ ਪ੍ਰੀਖਿਆ ਨਤੀਜਿਆਂ ਵਿੱਚ ਇੱਕ ਉੱਚ ਦਰਜਾ ਪ੍ਰਾਪਤ ਕੀਤਾ ਹੈ। ਇਹ ਮਾਣ ਵਾਲੀ ਪ੍ਰਾਪਤੀ ਇਸ ਤੱਥ ਨੂੰ ਮਜ਼ਬੂਤੀ ਨਾਲ ਸਥਾਪਿਤ ਕਰਦੀ ਹੈ ਕਿ ਸਕੂਲ ਹਰ ਖੇਤਰ ਵਿੱਚ ਉੱਤਮਤਾ ਦਾ ਝੰਡਾ ਲਹਿਰਾਉਂਦੇ ਹੋਏ ਇੱਕ ਮੋਹਰੀ ਬਣਿਆ ਹੋਇਆ ਹੈ। ਅਕਾਦਮਿਕ, ਖੇਡਾਂ ਤੇ ਸਹਿ-ਪਾਠਕ੍ਰਮ ਗਤੀਵਿਧੀਆਂ ‘ਚ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਪ੍ਰੀਖਿਆ ਨਤੀਜਿਆਂ ’ਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਨਾਮ ਰੌਸ਼ਨ ਕੀਤਾ। ਰਿਧਮ ਠਾਕੁਰ ਨੇ 98.2% ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਆਯੁਸ਼ਮਾਨ ਨੇ 97.4% ਅੰਕਾਂ ਨਾਲ ਦੂਜਾ ਸਥਾਨ ਤੇ ਉਤਕਰਸ਼ ਯਾਦਵ ਨੇ 97.2% ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦਾ 100% ਪਾਸ ਨਤੀਜਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੇ ਸਮਰਪਿਤ ਯਤਨਾਂ ਦਾ ਸਿੱਧਾ ਪ੍ਰਮਾਣ ਹੈ। ਇਸ ਮੌਕੇ ਪ੍ਰਿੰਸੀਪਲ ਰੋਹਿਤ ਸਲਾਰੀਆ ਨੇ ਸਾਰੇ ਸਫ਼ਲ ਵਿਦਿਆਰਥੀਆਂ ਨੂੰ ਮੈਡਲ ਅਤੇ ਹਾਰ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਮਾਪਿਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।