ਮਨਜੀਤ ਸਿੰਘ ਰਾਜਪੁਰ ਭਾਈਆਂ ਨੂੰ ਸ਼ਰਧਾਂਜਲੀਆਂ ਭੇਟ
ਮਨਜੀਤ ਸਿੰਘ ਰਾਜਪੁਰ ਭਾਈਆਂ ਨੂੰ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ
Publish Date: Thu, 16 Apr 2026 05:37 PM (IST)
Updated Date: Fri, 17 Apr 2026 04:10 AM (IST)

ਐਚ ਐਸ ਪੀ 6: ਮਨਜੀਤ ਸਿੰਘ ਰਾਜਪੁਰ ਭਾਈਆਂ ਦੇ ਸ਼ਰਧਾਂਜਲੀ ਸਮਾਗਮ ਮੌਕੇ ਵਿਧਾਇਕ ਡਾ: ਇਸ਼ਾਂਕ ਕੁਮਾਰ, ਜਤਿੰਦਰ ਸਿੰਘ ਲਾਲੀ ਬਾਜਵਾ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਅਮਰੀਕ ਸਿੰਘ ਸ਼ਿਕਾਗੋ, ਸੁਰਿੰਦਰ ਸਿੰਘ ਭੁੱਲੇਵਾਲ , ਸੋਹਣ ਸਿੰਘ ਠੰਡਲ, ਬਲਵੀਰ ਸਿੰਘ ਫੁਗਲਾਣਾ ਅਤੇ ਹੋਰ। ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ : ਸਮਾਜਿਕ, ਧਾਰਮਿਕ ਤੇ ਸਿਆਸੀ ਖੇਤਰ ’ਚ ਵਿਸ਼ੇਸ਼ ਸਥਾਨ ਰੱਖਣ ਵਾਲੇ ਉੱਘੇ ਸਮਾਜ ਸੇਵੀ ਤੇ ਟਕਸਾਲੀ ਅਕਾਲੀ ਆਗੂ ਮਨਜੀਤ ਸਿੰਘ ਰਾਜਪੁਰ ਭਾਈਆਂ ਕੈਨੇਡਾ, ਜੋ ਕਿ ਬੀਤੇ ਦਿਨੀਂ ਸਦੀਂਵੀ ਵਿਛੋੜਾ ਦੇ ਗਏ ਸਨ, ਨਮਿੱਤ ਪਿੰਡ ਰਾਜਪੁਰ ਭਾਈਆਂ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਨੇ ਕੀਰਤਨ ਕੀਤਾ। ਵੱਖ-ਵੱਖ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸਵਰਗਵਾਸੀ ਜਥੇਦਾਰ ਮਨਜੀਤ ਸਿੰਘ ਰਾਜਪੁਰ ਭਾਈਆਂ ਇੱਕ ਸੱਚੇ ਸੁੱਚੇ ਅਤੇ ਇਨਸਾਨੀਅਤ ਨੂੰ ਪਿਆਰ ਕਰਨ ਵਾਲੇ ਅਣਥੱਕ ਤੇ ਨਿਸ਼ਕਾਮ ਆਗੂ ਸਨ। ਉਨ੍ਹਾਂ ਦੇ ਦੇਹਾਂਤ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੰਤ ਅਮਰਜੀਤ ਸਿੰਘ ਹਰਖੋਵਾਲ, ਵਿਧਾਇਕ ਡਾ. ਇਸ਼ਾਂਕ ਕੁਮਾਰ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਲਾਲੀ ਬਾਜਵਾ, ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਬਲਵੀਰ ਸਿੰਘ ਫੁਗਲਾਣਾ ਪ੍ਰਧਾਨ ਜਰਨਲ ਕੈਟਾਗਰੀ ਪੰਜਾਬ, ਅਮਰੀਕ ਸਿੰਘ ਸ਼ਿਕਾਗੋ ਭਰਾ, ਗੁਰਪ੍ਰੀਤ ਸਿੰਘ ਕਨੇਡਾ ਸਪੁੱਤਰ, ਪਰਮਿੰਦਰ ਸਿੰਘ ਕਨੇਡਾ ਸਪੁੱਤਰ, ਜਸਵਿੰਦਰ ਕੌਰ, ਹਰਮਿੰਦਰ ਸਿੰਘ ਸੰਧੂ, ਬੀਬੀ ਮਹਿੰਦਰ ਕੌਰ ਜੋਸ਼, ਸੁਰਜੀਤ ਸਿੰਘ ਮਸੂਤਾ, ਹਰਜਾਪ ਸਿੰਘ ਮੱਖਣ, ਨੰਬਰਦਾਰ ਸੁਖਵਿੰਦਰ ਸਿੰਘ ਸੱਤਾ, ਬਰਿੰਦਰ ਸਿੰਘ ਪਰਮਾਰ, ਅਵਤਾਰ ਸਿੰਘ ਜੌਹਲ, ਮਾ. ਰਸ਼ਪਾਲ ਸਿੰਘ ਸੰਘਾ, ਹਰਪਾਲ ਸਿੰਘ ਸੰਘਾ, ਭੁਪਿੰਦਰ ਸਿੰਘ ਹੇੜੀਆਂ, ਉਂਕਾਰ ਸਿੰਘ ਪੰਚ, ਪਰਵਿੰਦਰ ਸਿੰਘ, ਨਰਿੰਦਰ ਸਿੰਘ ਸੰਘਾ, ਸੁਖਦੇਵ ਸਿੰਘ ਸੰਘਾ, ਜਸਵਿੰਦਰ ਸਿੰਘ ਨੰਬਰਦਾਰ, ਅਨਿਲ ਸੋਨੀ, ਜਰਨੈਲ ਸਿੰਘ, ਨਵਜੋਤ ਸਿੰਘ ਸੰਘਾ, ਸਾਬਕਾ ਤਹਿਸੀਲਦਾਰ ਮਨਜੀਤ ਸਿੰਘ, ਹਰਬੰਸ ਸਿੰਘ ਸੰਘਾ, ਜਗਤਾਰ ਸਿੰਘ ਭੁੰਗਰਨੀ, ਪਰਮਜੀਤ ਸਿੰਘ ਭੀਲੋਵਾਲ, ਗੁਰਨਾਮ ਸਿੰਘ ਸਿੰਗੜੀਵਾਲਾ, ਐਡਵੋਕੇਟ ਬਲਦੇਵ ਸਿੰਘ, ਜਸਵੀਰ ਸਿੰਘ ਹੇੜੀਆਂ, ਰਸ਼ਪਾਲ ਸਿੰਘ ਜਲਵੇੜਾ, ਮਾ. ਬਲਵੀਰ ਸਿੰਘ, ਮਹਿੰਦਰ ਸਿੰਘ ਮੁਖਲਿਆਣਾ, ਹਰਜੀਤ ਸਿੰਘ ਭਾਤਪੁਰ ਸਮੇਤ ਵੱਖ ਵੱਖ ਧਾਰਮਿਕ, ਰਾਜਸੀ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਨੇ ਹਾਜ਼ਰ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।