ਚੌਹਾਲ ਡੈਮ 'ਚੋਂ ਬਹਾਦਰਪੁਰ ਦੇ ਨੌਜਵਾਨ ਦੀ ਲਾਸ਼ ਬਰਾਮਦ
ਚੌਹਾਲ ਡੈਮ 'ਚੋਂ ਬਹਾਦਰਪੁਰ ਦੇ ਨੌਜਵਾਨ ਦੀ ਲਾਸ਼ ਬਰਾਮਦ; ਪਰਿਵਾਰ ਅਨੁਸਾਰ ਦਿਮਾਗੀ ਪਰੇਸ਼ਾਨੀ ਕਾਰਨ ਕੀਤੀ ਜੀਵਨ ਲੀਲਾ ਸਮਾਪਤ
Publish Date: Thu, 16 Apr 2026 06:14 PM (IST)
Updated Date: Fri, 17 Apr 2026 04:15 AM (IST)

* ਪਰਿਵਾਰ ਅਨੁਸਾਰ ਦਿਮਾਗੀ ਪਰੇਸ਼ਾਨੀ ਕਾਰਨ ਕੀਤੀ ਜੀਵਨ ਲੀਲ੍ਹਾ ਸਮਾਪਤ ਐਚਐਸਪੀ 70 : ਪੁਲਿਸ ਵੱਲੋਂ ਚੌਹਾਲ ਡੈਮ ਦੇ ਪਾਣੀ ਵਿੱਚੋਂ ਮ੍ਰਿਤਕ ਗੌਰਵ ਕਪੂਰ ਦੀ ਲਾਸ਼ ਨੂੰ ਬਾਹਰ ਕਢਵਾਏ ਜਾਣ ਦਾ ਦ੍ਰਿਸ਼। ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਨਜ਼ਦੀਕੀ ਚੌਹਾਲ ਡੈਮ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਸਥਾਨਕ ਬਹਾਦਰਪੁਰ ਵਾਸੀ ਗੌਰਵ ਕਪੂਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ਤੇ ਪਰੇਸ਼ਾਨ ਸੀ, ਜਿਸ ਕਾਰਨ ਉਸ ਨੇ ਡੈਮ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਦੇ ਮੁਖੀ ਸਬ ਇੰਸਪੈਕਟਰ ਬਲਜਿੰਦਰ ਸਿੰਘ ਮੱਲੀ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਚੋਹਾਲ ਡੈਮ ’ਚ ਇੱਕ ਅਣਪਛਾਤੀ ਲਾਸ਼ ਪਈ ਹੋਈ ਹੈ। ਸੂਚਨਾ ਮਿਲਦੇ ਹੀ ਸਦਰ ਥਾਣੇ ਦੀ ਪੁਲਿਸ ਪਾਰਟੀ ਮੌਕੇ ’ਤੇ ਪਹੁੰਚੀ, ਪਰ ਰਾਤ ਦਾ ਸਮਾਂ ਹੋਣ ਕਾਰਨ ਲਾਸ਼ ਨੂੰ ਪਾਣੀ ਵਿੱਚੋਂ ਬਾਹਰ ਨਹੀਂ ਕੱਢਿਆ ਜਾ ਸਕਿਆ। ਉਨ੍ਹਾਂ ਕਿਹਾ ਕਿ ਅੱਜ ਸਵੇਰੇ ਪੁਲਿਸ ਟੀਮ ਵੱਲੋਂ ਮੁੜ ਮੌਕੇ ’ਤੇ ਜਾ ਕੇ ਡੈਮ ਦੇ ਪਾਣੀ ਵਿੱਚੋਂ ਲਾਸ਼ ਨੂੰ ਬਾਹਰ ਕਢਵਾਇਆ ਅਤੇ ਮ੍ਰਿਤਕ ਦੀ ਪਛਾਣ ਗੌਰਵ ਕਪੂਰ ਵਜੋਂ ਹੋਈ। ਪਰਿਵਾਰਕ ਮੈਂਬਰਾਂ ਮੁਤਾਬਕ ਗੌਰਵ ਦਿਮਾਗੀ ਤੌਰ ਤੇ ਪਰੇਸ਼ਾਨ ਰਹਿੰਦਾ ਸੀ। ਫਿਲਹਾਲ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।