ਇਸ਼ਤਿਹਾਰੀ)----ਟੋਰਾਂਟੋ ‘ਚ ਵਿਸਾਖੀ ਸਮਾਗਮ ਦੌਰਾਨ ਬਿਕਰਮ ਸਿੰਘ ਅੱਲ੍ਹਾ ਬਖ਼ਸ਼ ਦਾ ਸਨਮਾਨ
ਟੋਰਾਂਟੋ ‘ਚ ਵਿਸਾਖੀ ਸਮਾਗਮ ਦੌਰਾਨ ਬਿਕਰਮ ਸਿੰਘ ਅੱਲ੍ਹਾ ਬਖ਼ਸ਼ ਦਾ ਸਨਮਾਨ
Publish Date: Thu, 16 Apr 2026 06:28 PM (IST)
Updated Date: Fri, 17 Apr 2026 04:15 AM (IST)

ਐਚ ਐਸ ਪੀ 10: ਟੋਰਾਂਟੋ ਵਿਖੇ ਬਿਕਰਮ ਸਿੰਘ ਅੱਲ੍ਹਾ ਬਖ਼ਸ਼ ਨੂੰ ਸਨਮਾਨਿਤ ਕਰਦੇ ਹੋਏ ਭਾਰਤ ਦੇ ਰਾਜਦੂਤ ਦਿਨੇਸ਼ ਪਟਨਾਇਕ ਤੇ ਕੌਂਸਲ ਜਨਰਲ ਮਹਾਂਵੀਰ ਸਿੰਘਵੀ। ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਵਿਸਾਖੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੈਨੇਡਾ ਦੀਆਂ ਸੰਗਤਾਂ ਲਈ ਭੇਜੇ ਗਏ ਵਿਸਾਖੀ ਸੰਦੇਸ਼ ਨੂੰ ਲੈ ਕੇ ਟੋਰਾਂਟੋ ਪਹੁੰਚੇ ਮੁਕੇਰੀਆਂ ਦੇ ਸੀਨੀਅਰ ਯੂਥ ਅਕਾਲੀ ਆਗੂ ਬਿਕਰਮ ਸਿੰਘ ਅੱਲ੍ਹਾ ਬਖ਼ਸ਼ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਸਨਮਾਨ ਕੈਨੇਡਾ ’ਚ ਭਾਰਤ ਦੇ ਰਾਜਦੂਤ ਦਿਨੇਸ਼ ਪਟਨਾਇਕ ਤੇ ਟੋਰਾਂਟੋ ਵਿੱਚ ਭਾਰਤ ਦੇ ਕੌਂਸਲ ਜਨਰਲ ਮਹਾਂਵੀਰ ਸਿੰਘਵੀ ਵੱਲੋਂ ਇਕ ਵਿਸ਼ੇਸ਼ ਸਮਾਗਮ ਦੌਰਾਨ ਕੀਤਾ ਗਿਆ। ਭਾਰਤੀ ਕੌਂਸਲਖਾਨੇ ਤੇ ਵਿਰਾਸਤ-ਏ-ਖ਼ਾਲਸਾ ਦੇ ਸਾਂਝੇ ਉੱਦਮ ਤਹਿਤ ਆਯੋਜਿਤ ਇਸ ਪ੍ਰੋਗਰਾਮ ’ਚ ਬਿਕਰਮ ਸਿੰਘ ਅੱਲ੍ਹਾ ਬਖ਼ਸ਼ ਨੇ ਐਡਵੋਕੇਟ ਧਾਮੀ ਵੱਲੋਂ ਭੇਜੇ ਗਏ ਸੰਦੇਸ਼ ਨੂੰ ਸੰਗਤਾਂ ਸਾਹਮਣੇ ਪੜ੍ਹ ਕੇ ਸੁਣਾਇਆ। ਉਨ੍ਹਾਂ ਸਮੁੱਚੇ ਜਗਤ ਨੂੰ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਸਿੱਖ ਕੌਮ ਦੀ ਚੜ੍ਹਦੀ ਕਲਾ ਦੀ ਭਾਵਨਾ ਨੂੰ ਅੱਗੇ ਵਧਾਉਣ ਦਾ ਸੱਦਾ ਦਿੱਤਾ। ਸੰਦੇਸ਼ ਵਿੱਚ ਇਹ ਵੀ ਉਲਲੇਖ ਕੀਤਾ ਗਿਆ ਕਿ ਕੈਨੇਡਾ ਵਿੱਚ ਵੱਸਦੇ ਪੰਜਾਬੀਆਂ ਨੇ ਸਿੱਖ ਕੌਮ ਦੇ ਉੱਚ ਆਦਰਸ਼ਾਂ ‘ਤੇ ਚੱਲਦੇ ਹੋਏ ਆਪਣੀ ਵੱਖਰੀ ਪਛਾਣ ਬਣਾਈ ਹੈ। ਨਾਲ ਹੀ ਸਭ ਨੂੰ ਇਹ ਅਪੀਲ ਕੀਤੀ ਗਈ ਕਿ ਭਾਈਚਾਰਕ ਸਾਂਝ ਨੂੰ ਖੰਡਿਤ ਕਰਨ ਵਾਲੀਆਂ ਦੇਸ਼ ਵਿਰੋਧੀ ਤਾਕਤਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ। ਇਸ ਮੌਕੇ ਦਿਨੇਸ਼ ਪਟਨਾਇਕ ਨੇ ਕਿਹਾ ਕਿ ਬਿਕਰਮ ਅੱਲ੍ਹਾ ਬਖ਼ਸ਼ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਭਾਰਤ ਅਤੇ ਕੈਨੇਡਾ ਵਿਚਕਾਰ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਯੋਗਦਾਨ ਪਾਇਆ ਜਾ ਰਿਹਾ ਹੈ। ਮਹਾਂਵੀਰ ਸਿੰਘਵੀ ਨੇ ਉਨ੍ਹਾਂ ਨੂੰ ਉੱਦਮੀ ਅਤੇ ਪ੍ਰੇਰਣਾਦਾਇਕ ਨੌਜਵਾਨ ਦੱਸਦਿਆਂ ਕਿਹਾ ਕਿ ਉਹ ਅਜੋਕੀ ਪੀੜ੍ਹੀ ਲਈ ਇਕ ਮਿਸਾਲ ਹਨ।