ਚਿੰਤਪੁਰਨੀ ਰੋਡ ‘ਤੇ ਜੂਸ ਤੇ ਗੋਲਗੱਪੇ ਵੈਂਡਰਾਂ ਦੀ ਜਾਂਚ
ਚਿੰਤਪੁਰਨੀ ਰੋਡ ‘ਤੇ ਜੂਸ ਅਤੇ ਗੋਲਗੱਪੇ ਵੇਂਡਰਾਂ ਦੀ ਜਾਂਚ
Publish Date: Thu, 16 Apr 2026 06:33 PM (IST)
Updated Date: Fri, 17 Apr 2026 04:15 AM (IST)

ਐਚ ਐਸ ਪੀ 30, 31: ਚਿੰਤਪੁਰਨੀ ਰੋਡ ‘ਤੇ ਜੂਸ ਅਤੇ ਗੋਲਗੱਪੇ ਵੇਂਡਰਾਂ ਦੀ ਜਾਂਚ ਕਰਦੀ ਫੂਡ ਸੇਫਟੀ ਟੀਮ ਗਗਨਪ੍ਰੀਤ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਕਮਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਅਤੇ ਡਾ. ਜਤਿੰਦਰ ਭਾਟੀਆ ਡਿਜਿਗਨੇਟਡ ਅਫ਼ਸਰ-ਕਮ-ਜ਼ਿਲ੍ਹਾ ਸਿਹਤ ਅਫ਼ਸਰ ਹੁਸ਼ਿਆਰਪੁਰ ਦੀ ਦੇਖ-ਰੇਖ ’ਚ ਫੂਡ ਸੇਫਟੀ ਟੀਮ ਵੱਲੋਂ ਬੀਤੇ ਦਿਨ ਜ਼ਿਲ੍ਹੇ ਵਿੱਚ ਈਟ ਰਾਈਟ ਅਭਿਆਨ ਤਹਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਫੂਡ ਬਿਜ਼ਨਸ ਓਪਰੇਟਰਾਂ ਨੂੰ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਅਪਣਾਉਣ ਤੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ 2006 ਅਧੀਨ ਲਾਇਸੈਂਸਿੰਗ/ਰਜਿਸਟ੍ਰੇਸ਼ਨ ਕਰਵਾਉਣ ਲਈ ਜਾਗਰੂਕ ਕੀਤਾ ਗਿਆ। ਟੀਮ ਵੱਲੋਂ ਫੂਡ ਬਿਜ਼ਨਸ ਓਪਰੇਟਰਾਂ ਨੂੰ ਸਫ਼ਾਈ ਮਾਪਦੰਡਾਂ ਦੀ ਪਾਲਣਾ ਕਰਨ, ਸੁਰੱਖਿਅਤ ਖਾਦ ਪਦਾਰਥਾਂ ਦੀ ਤਿਆਰੀ ਅਤੇ ਸਟੋਰੇਜ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਫੂਡ ਸੇਫਟੀ ਟੀਮ ਹੁਸ਼ਿਆਰਪੁਰ ਵੱਲੋਂ ਚਿੰਤਪੁਰਨੀ ਰੋਡ ‘ਤੇ ਸਥਿਤ ਜੂਸ ਵੇਂਡਰਾਂ, ਗੋਲਗੱਪੇ ਵੇਂਡਰਾਂ ਅਤੇ ਹੋਰ ਸਟ੍ਰੀਟ ਫੂਡ ਵੇਂਡਰਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਜਾਂਚ ਦੌਰਾਨ ਵੇਂਡਰਾਂ ਨੂੰ ਸਫ਼ਾਈ ਬਣਾਈ ਰੱਖਣ, ਸਾਫ਼ ਪਾਣੀ ਦੀ ਵਰਤੋਂ ਕਰਨ ਤੇ ਖਾਦ ਪਦਾਰਥਾਂ ਨੂੰ ਢੱਕ ਕੇ ਰੱਖਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਵੱਲੋਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਸਿਰਫ਼ ਸਾਫ਼-ਸੁਥਰੇ ਅਤੇ ਲਾਇਸੈਂਸ ਪ੍ਰਾਪਤ ਫੂਡ ਸਥਾਨਾਂ ਤੋਂ ਹੀ ਖਾਦ ਪਦਾਰਥ ਖਰੀਦਣ ਅਤੇ ਜੇਕਰ ਕਿਸੇ ਵੀ ਖਾਧ ਪਦਾਰਥ ਦੀ ਗੁਣਵੱਤਾ ਬਾਰੇ ਕੋਈ ਸ਼ੱਕ ਹੋਵੇ, ਤਾਂ ਇਸ ਸੰਬੰਧੀ ਜਾਣਕਾਰੀ ਤੁਰੰਤ ਸਿਹਤ ਵਿਭਾਗ ਜਾਂ ਫੂਡ ਸੇਫਟੀ ਅਧਿਕਾਰੀਆਂ ਨਾਲ ਸਾਂਝੀ ਕੀਤੀ ਜਾਵੇ।