22 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
22 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਟਾਂਡਾ ਦਾ ਨੌਜਵਾਨ ਕਾਬੂ
Publish Date: Wed, 22 Apr 2026 03:48 PM (IST)
Updated Date: Wed, 22 Apr 2026 03:52 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਗੜ੍ਹਦੀਵਾਲਾ ਇਲਾਕੇ ਵਿਚ ਪੁਲਿਸ ਨੇ ਗਸ਼ਤ ਦੌਰਾਨ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਕੋਲੋਂ ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ ਹੋਣ ਦੀ ਗੱਲ ਸਾਹਮਣੇ ਆਈ ਹੈ ਤੇ ਉਸ ਖ਼ਿਲਾਫ਼ ਆਬਕਾਰੀ ਐਕਟ ਦੀਆਂ ਸਬੰਧਤ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਏਐੱਸਆਈ ਗੁਰਮੀਤ ਸਿੰਘ ਸਮੇਤ ਪੁਲਿਸ ਟੀਮ ਗੜ੍ਹਦੀਵਾਲਾ ਤੋਂ ਕੰਢਾਲੀਆ ਵੱਲ ਗਸ਼ਤ ‘ਤੇ ਸੀ। ਇਸ ਦੌਰਾਨ ਦਾਣਾ ਮੰਡੀ ਟੀ-ਪੁਆਇੰਟ ਨੇੜੇ ਇਕ ਵਿਅਕਤੀ ਸ਼ੱਕੀ ਹਾਲਤ ਵਿਚ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ। ਪੁਲਿਸ ਮੁਤਾਬਕ ਵਿਅਕਤੀ ਨੇ ਆਪਣੀ ਪਹਿਚਾਣ ਸੂਰਜ ਸ਼ਰਮਾ ਵਜੋਂ ਦੱਸੀ, ਜੋ ਟਾਂਡਾ ਦੇ ਗੜ੍ਹੀ ਮੁਹੱਲਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਦਾਅਵਾ ਕੀਤਾ ਕਿ ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ ਵਿਚੋਂ ਕਥਿਤ ਤੌਰ ’ਤੇ 22 ਬੋਤਲਾਂ (16500 ਐੱਮਐੱਲ) ਠੇਕਾ ਮਾਰਕਾ ਕਲੱਬ ਵਿਸਕੀ ਬਰਾਮਦ ਹੋਈਆਂ। ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।