ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ : ਡਾ. ਰਵਜੋਤ
ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ
Publish Date: Wed, 22 Apr 2026 05:59 PM (IST)
Updated Date: Wed, 22 Apr 2026 06:01 PM (IST)
ਹੁਸ਼ਿਆਰਪੁਰ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਕੱਕੋ ਵਿੱਚ ਪਹੁੰਚੇ, ਜਿਥੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਪਿੰਡ ਵਿਚ ਆਯੋਜਿਤ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਹਾਜ਼ਰੀ ਭਰੀ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਡਾ. ਰਵਜੋਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਹਿੱਤ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਤੇ ਵਿਕਾਸ ਕਾਰਜ ਤੇਜ਼ੀ ਨਾਲ ਅੱਗੇ ਵਧ ਰਹੇ ਹਨ।
ਉਨ੍ਹਾਂ ਦੱਸਿਆ ਕਿ ਸਿੱਖਿਆ, ਸਿਹਤ, ਬਿਜਲੀ, ਪਾਣੀ ਤੇ ਸੜਕਾਂ ਵਰਗੀਆਂ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਗਿਆ ਹੈ। ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕੀਤੀ ਜਾ ਰਹੀ ਹੈ, ਹਸਪਤਾਲਾਂ ਵਿਚ ਮੁਫ਼ਤ ਇਲਾਜ ਦੀਆਂ ਸੁਵਿਧਾਵਾਂ ਵਧਾਈਆਂ ਗਈਆਂ ਹਨ ਤੇ ਘਰ-ਘਰ ਬਿਜਲੀ ਸਪਲਾਈ ਨੂੰ ਸੁਧਾਰਿਆ ਗਿਆ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਰਾਹਤ ਦੇਣ ਲਈ ਮੁਫ਼ਤ ਬਿਜਲੀ ਯੋਜਨਾ ਵੀ ਲਾਗੂ ਕੀਤੀ ਗਈ ਹੈ। ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮਕਸਦ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਤੇ ਕਿਸੇ ਵੀ ਸਮੱਸਿਆ ਲਈ ਸਿੱਧੇ ਤੌਰ ’ਤੇ ਸਰਕਾਰ ਨਾਲ ਸੰਪਰਕ ਕਰਨ।
ਇਸ ਦੌਰਾਨ ਮੰਤਰੀ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।