ਪ੍ਰਭਾਵਸ਼ਾਲੀ ਨੀਤੀਆਂ ਲਾਗੂ ਕਰ ਕੇ ਮਹਿੰਗਾਈ ਕਾਬੂ ਕਰਨ ਦੀ ਮੰਗ
ਪ੍ਰਭਾਵਸ਼ਾਲੀ ਨੀਤੀਆਂ ਲਾਗੂ ਕਰਕੇ ਮਹਿੰਗਾਈ ਕਾਬੂ ਕਰਨ ਦੀ ਮੰਗ
Publish Date: Thu, 11 Jun 2026 04:12 PM (IST)
Updated Date: Thu, 11 Jun 2026 04:14 PM (IST)

- ਕਾਂਗਰਸ ਮੁਕੇਰੀਆਂ ਦੀ ਸੀਨੀਅਰ ਲੀਡਰਸ਼ਿਪ ਨੇ ਕੀਤੀ ਹੰਗਾਮੀ ਮੀਟਿੰਗ ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਇੱਥੇ ਕਾਂਗਰਸ ਪਾਰਟੀ ਮੁਕੇਰੀਆਂ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਹੰਗਾਮੀ ਮੀਟਿੰਗ ਕੀਤੀ ਗਈ, ਜਿਸ ਵਿੱਚ ਦੇਸ਼ ਵਿੱਚ ਲਗਾਤਾਰ ਵੱਧ ਰਹੀ ਮਹਿੰਗਾਈ, ਪੈਟਰੋਲ-ਡੀਜ਼ਲ ਅਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਵਧਦੀ ਮਹਿੰਗਾਈ ਨੇ ਆਮ ਲੋਕਾਂ ਦਾ ਜੀਵਨ ਬਹੁਤ ਮੁਸ਼ਕਲ ਬਣਾ ਦਿੱਤਾ ਹੈ ਅਤੇ ਸਰਕਾਰ ਲੋਕਾਂ ਨੂੰ ਰਾਹਤ ਦੇਣ ਵਿੱਚ ਅਸਫ਼ਲ ਸਾਬਤ ਹੋ ਰਹੀ ਹੈ। ਮੀਟਿੰਗ ਵਿੱਚ ਸ਼ਮੂਲੀਅਤ ਕਰਦੇ ਹੋਏ ਸੀਨੀਅਰ ਆਗੂ ਤਰਸੇਮ ਮਿਨਹਾਸ, ਸਾਬਕਾ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਹਰਮਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਕਾਂਗਰਸ ਕਿਸਾਨ ਵਿੰਗ ਅਮਰਜੀਤ ਸਿੰਘ ਢਾਡੇਕਟਵਾਲ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਮਿਤ ਡਡਵਾਲ, ਜ਼ਿਲ੍ਹਾ ਮੀਤ ਪ੍ਰਧਾਨ ਸਚਿਨ ਸਮਿਆਲ, ਅਸ਼ਵਨੀ ਕੁਮਾਰ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦਾ ਸਿੱਧਾ ਅਸਰ ਹਰ ਵਰਗ ਉੱਤੇ ਪੈ ਰਿਹਾ ਹੈ। ਆਵਾਜਾਈ ਖ਼ਰਚਿਆਂ ਵਿੱਚ ਵਾਧੇ ਕਾਰਨ ਰੋਜ਼ਮਰ੍ਹਾ ਦੀਆਂ ਵਸਤੂਆਂ ਵੀ ਮਹਿੰਗੀਆਂ ਹੋ ਰਹੀਆਂ ਹਨ, ਜਿਸ ਨਾਲ ਆਮ ਪਰਿਵਾਰਾਂ ਦੇ ਬਜਟ ਉੱਤੇ ਵੱਡਾ ਬੋਝ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਲੋਕ-ਹਿੱਤ ਵਿੱਚ ਕਦਮ ਚੁੱਕੇ ਅਤੇ ਮਹਿੰਗਾਈ ਨੂੰ ਕਾਬੂ ਕਰਨ ਲਈ ਪ੍ਰਭਾਵਸ਼ਾਲੀ ਨੀਤੀਆਂ ਲਾਗੂ ਕਰੇ। ਮੀਟਿੰਗ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਸੰਭਾਵਿਤ ਪੰਜਾਬ ਫੇਰੀ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਆਗੂਆਂ ਨੇ ਜਾਣਕਾਰੀ ਦਿੱਤੀ ਕਿ ਰਾਹੁਲ ਗਾਂਧੀ ਪੰਜਾਬ ਦੇ ਦੌਰੇ ਦੌਰਾਨ ਸੂਬੇ ਭਰ ਵਿੱਚ ਬੱਸ ਯਾਤਰਾ ਕਰ ਸਕਦੇ ਹਨ, ਜਿਸ ਵਿੱਚ ਪਾਰਟੀ ਦੀ ਸਮੂਹ ਲੀਡਰਸ਼ਿਪ ਨੂੰ ਨਾਲ ਲੈ ਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾਵੇਗਾ। ਇਸ ਯਾਤਰਾ ਦਾ ਮੁੱਖ ਉਦੇਸ਼ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨਾ ਅਤੇ ਜ਼ਮੀਨੀ ਪੱਧਰ ਤੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤੀ ਪ੍ਰਦਾਨ ਕਰਨਾ ਹੋਵੇਗਾ। ਮੀਟਿੰਗ ਵਿੱਚ ਹਾਜ਼ਰ ਆਗੂਆਂ ਨੇ ਕਿਹਾ ਕਿ ਮੁਕੇਰੀਆਂ ਹਲਕੇ ਵਿੱਚ ਵੀ ਕਾਂਗਰਸ ਪਾਰਟੀ ਪੂਰੀ ਇਕਜੁੱਟਤਾ ਨਾਲ ਇਸ ਯਾਤਰਾ ਦਾ ਸਵਾਗਤ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨੂੰ ਵਿਕਾਸ ਪੱਖੀ ਸੰਦੇਸ਼ ਦੇਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਣਗੇ। ਆਗੂਆਂ ਨੇ ਭਰੋਸਾ ਜਤਾਇਆ ਕਿ ਇਸ ਯਾਤਰਾ ਨਾਲ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਨਵੀਂ ਤਾਕਤ ਮਿਲੇਗੀ ਅਤੇ ਲੋਕਾਂ ਨਾਲ ਪਾਰਟੀ ਦਾ ਰਿਸ਼ਤਾ ਹੋਰ ਮਜ਼ਬੂਤ ਹੋਵੇਗਾ।