ਸੰਤ ਬਾਬਾ ਹਰੀ ਸਿੰਘ ਇੰਸਟੀਚਿਊਟ ’ਚ ਐੱਮਬੀਏ ਦੇ ਨਵੇਂ ਬੈਚ ਦਾ ਸ਼ੁੱਭਆਰੰਭ ਸੰਤ ਬਾਬਾ ਹਰੀ ਸਿੰਘ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਤਕਨਾਲੋਜੀ ਵਿੱਚ ਐੱਮਬੀਏ ਦੇ ਨਵੇਂ ਬੈਚ ਦਾ ਸ਼ੁੱਭ ਆਰੰਭ
Publish Date: Thu, 13 Aug 2026 03:31 PM (IST)
Updated Date: Thu, 13 Aug 2026 03:32 PM (IST)
ਸਤਨਾਮ ਲੋਈ, ਪੰਜਾਬੀ ਜਾਗਰਣ, ਮਾਹਿਲਪੁਰ : ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਕੈਂਪਸ ਵਿੱਚ ਏਆਈਸੀਟੀਈ ਅਧੀਨ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਮਿਲੀ ਮਾਨਤਾ ਅਧੀਨ ਆਰੰਭ ਹੋਏ ਸੰਤ ਬਾਬਾ ਹਰੀ ਸਿੰਘ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਤਕਨਾਲੋਜੀ ਵਿੱਚ ਕੱਲ ਐੱਮਬੀਏ ਕਲਾਸ ਦੇ ਪਹਿਲੇ ਬੈਚ ਦੇ ਵਿਦਿਆਰਥੀਆਂ ਲਈ ਸਵਾਗਤੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਅਰਜੁਨ ਐਵਾਰਡੀ ਐਥਲੀਟ ਮਾਧੁਰੀ ਅਮਨਦੀਪ ਸਿੰਘ, ਯੂਨੀਅਨ ਬੈਂਕ ਆਫ ਇੰਡੀਆ ਦੇ ਬ੍ਰਾਂਚ ਮੈਨੇਜਰ ਅਲੋਕ ਸਿੰਘ ਅਤੇ ਖ਼ਾਲਸਾ ਕਾਲਜ ਮਾਹਿਲਪੁਰ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਇੰਸਟੀਚਿਊਟ ਦੇ ਪ੍ਰਿੰਸੀਪਲ ਡਾ ਬਿਮਲਾ ਜਸਵਾਲ ਨੇ ਵਿਦਿਆਰਥੀਆਂ ਨੂੰ ਇਸ ਸੰਸਥਾ ਦੀ ਚੋਣ ਕਰਨ ਤੇ ਮੁਬਾਰਕਬਾਦ ਦਿੱਤੀ। ਅਮਨਦੀਪ ਸਿੰਘ ਨੇ ਕਿਹਾ ਕਿ ਇਸ ਇੰਸਟੀਚਿਊਟ ਦੇ ਆਰੰਭ ਹੋਣ ਨਾਲ ਇਲਾਕੇ ਦੇ ਵਿਦਿਆਰਥੀਆਂ ਨੂੰ ਮੈਨੇਜਮੈਂਟ ਅਤੇ ਤਕਨਾਲੋਜੀ ਨਾਲ ਜੁੜੇ ਨਵੇਂ ਕੋਰਸਾਂ ਵਿੱਚ ਦਾਖ਼ਲ ਹੋਣ ਦਾ ਮੌਕਾ ਮਿਲੇਗਾ। ਮੈਨੇਜਰ ਅਲੋਕ ਸਿੰਘ ਨੇ ਇੰਸਟੀਚਿਊਟ ਖੋਲ੍ਹਣ ਤੇ ਸਿੱਖ ਐਜੂਕੇਸ਼ਨਲ ਕੌਂਸਲ ਦੇ ਅਹੁਦੇਦਾਰਾਂ ਦੀ ਸ਼ਲਾਘਾ ਕੀਤੀ। ਖ਼ਾਲਸਾ ਕਾਲਜ ਮਾਹਿਲਪੁਰ ਦੇ ਪ੍ਰਿੰਸੀਪਲ ਨੇ ਧੰਨਵਾਦੀ ਸ਼ਬਦ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਕੌਂਸਲ ਦੇ ਅਹੁਦੇਦਾਰ ਗੁਰਦਿਆਲ ਸਿੰਘ ਕਹਾਰਪੁਰ, ਪ੍ਰੋ ਕੁਲਜੀਤ ਕੌਰ, ਪ੍ਰੋ ਰਾਜ ਕੁਮਾਰ ਸਮੇਤ ਸੰਸਥਾ ਦੇ ਵਿਦਿਆਰਥੀ ਹਾਜ਼ਰ ਸਨ।