- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਿਲਾ ਪੱਧਰੀ ਜਾਗਰੂਕਤਾ ਕੈਂਪ ਕਰਵਾਇਆ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਜਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਕੇ.ਵੀ.ਕੇ. ਕੈਂਪਸ ਵਿਖੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਿਲਾ ਪੱਧਰੀ ਜਾਗਰੂਕਤਾ ਕੈਂਪ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਵੱਜੋਂ ਮੁੱਖ ਖੇਤੀਬਾੜੀ ਅਫਸਰ ਹੁਸ਼ਿਆਰਪੁਰ ਡਾ. ਦਪਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਹਿਯੋਗੀ ਨਿਰਦੇਸ਼ਕ ਡਾ. ਮਨਿੰਦਰ ਸਿੰਘ ਬੌਂਸ ਨੇ ਮਹਿਮਾਨਾਂ ਤੇ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਕਿਸਾਨ ਭਲਾਈ ਸਬੰਧੀ ਕੇਂਦਰ ਦੀਆਂ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਮੁੱਖ ਖੇਤੀਬਾੜੀ ਅਫਸਰ ਡਾ. ਦਪਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤ ਵਿੱਚ ਮਿਲਾਉਣ ਜਾਂ ਵਿਛਾਉਣ, ਜਿਸ ਨਾਲ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੋਵੇ ਅਤੇ ਵਾਤਾਵਰਣ ਵੀ ਪ੍ਰਦੂਸ਼ਿਤ ਨਾ ਹੋਵੇ। ਬਾਹੋਵਾਲ ਤੋਂ ਸਹਿਯੋਗੀ ਪ੍ਰੋਫੈਸਰ ਡਾ. ਪਰਮਿੰਦਰ ਸਿੰਘ ਨੇ ਝੋਨੇ ਦੀ ਪਰਾਲੀ ਦੀ ਬਾਇੳੇੁ ਗੈਸ ਪਲਾਂਟ ਤੇ ਪਸ਼ੂ ਖੁਰਾਕ ਵਜੋਂ ਵਰਤੋਂ ਅਤੇ ਮੁਰਗੀ ਪਾਲਣ ਧੰਧੇ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪਿਛਲੇ ਕਈ ਸਾਲਾਂ ਤੋਂ ਖੇਤਾਂ ਵਿੱਚ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਜਿਵੇ ਕਿ ਪਰਮਜੀਤ ਸਿੰਘ, ਪਿੰਡ ਲੱਧੇਵਾਲ, ਹਰਦੀਪ ਸਿੰਘ, ਪਿੰਡ ਢੱਕੋਂ, ਇੰਦਰਜੀਤ ਸਿੰਘ ਪਿੰਡ ਨਸਰਾਂ ਅਤੇ ਅਵਤਾਰ ਸਿੰਘ ਪਿੰਡ ਬੂੜੋਬਾੜੀ ਨੂੰ ਮਹਿਮਾਨਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ।