- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਬੀਰ ਬਾਦਲ ’ਤੇ ਹੋਇਆ ਹਮਲਾ ਅਤਿ ਨਿੰਦਣਯੋਗ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੀ ਪਵਿੱਤਰ ਧਰਤੀ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਜੋ ਜਾਨਲੇਵਾ ਹਮਲਾ ਹੋਇਆ, ਅਤਿ ਨਿੰਦਣਯੋਗ ਘਟਨਾ ਹੈ ਅਤੇ ਭਾਰਤ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਇਸ ਸਾਰੀ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਮੁਲਜ਼ਮਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਜੌਹਲ ਨੇ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਿਰੋਧੀਆਂ ਅਤੇ ਇਸ ਹਮਲੇ ਦੀ ਸਾਜ਼ਿਸ਼ ਕਰਨ ਵਾਲੇ ਲੋਕ ਭਲੀਭਾਂਤ ਸਮਝ ਜਾਣ ਕਿ ਸ਼੍ਰੋਮਣੀ ਅਕਾਲੀ ਦਲ ਦਾ ਇੱਕ-ਇੱਕ ਵਰਕਰ ਸੁਖਬੀਰ ਸਿੰਘ ਬਾਦਲ ਨਾਲ ਚੱਟਾਨ ਵਾਂਗ ਖੜ੍ਹਾ ਹੈ ਅਤੇ ਹਮੇਸ਼ਾ ਖੜ੍ਹਾ ਰਹੇਗਾ। ਇਹੋ ਜਿਹੀਆਂ ਘਿਨਾਉਣੀਆਂ ਹਰਕਤਾਂ ਨਾਲ ਹੱਕ ਅਤੇ ਸੱਚ ਦੀ ਆਵਾਜ਼ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੂਰੀ ਚੜ੍ਹਦੀ ਕਲਾ ਵਿੱਚ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੋਈ ਵੀ ਰੋਕ ਨਹੀਂ ਸਕਦਾ। ਸਮੁੱਚਾ ਪੰਜਾਬ, ਸਮੁੱਚਾ ਸ਼੍ਰੋਮਣੀ ਅਕਾਲੀ ਦਲ ਦਾ ਵਰਕਰ ਉਨ੍ਹਾਂ ਦੀ ਹਮੇਸ਼ਾ ਚੜ੍ਹਦੀ ਕਲਾ ਦੀ ਕਾਮਨਾ ਕਰਦਾ ਹੈ।