
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਦਸਮੇਸ਼ ਗਰਲਜ਼ ਕਾਲਜ ਵਿਖੇ ਪੁਸਤਕ ਰਿਵਿਊ ਮੁਕਾਬਲਾ ਕਰਵਾਇਆ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ 134ਵੇਂ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮੌਕੇ ਪੁਸਤਕ ਰਿਵਿਊ ਮੁਕਾਬਲਾ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿੱਚ ਪੁਸਤਕਾਂ ਪੜ੍ਹਨ ਦੀ ਰੁਚੀ ਪੈਦਾ ਕਰਨਾ ਅਤੇ ਲਾਇਬ੍ਰੇਰੀ ਦੀ ਮਹੱਤਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਵਿਦਿਆਰਥਣਾਂ ਨੂੰ ਪੁਸਤਕ ਅਧਿਐਨ ਲਈ ਉਤਸ਼ਾਹਿਤ ਕਰਨ ਵਾਸਤੇ ‘ਬੈਸਟ ਰੀਡਰ’ ਐਵਾਰਡ ਬੀਬੀਏ ਭਾਗ ਤੀਜਾ ਦੀ ਵਿਦਿਆਰਥਣ ਤਨਵੀ ਨੂੰ ਪ੍ਰਦਾਨ ਕੀਤਾ ਗਿਆ। ਪੁਸਤਕ ਰਿਵਿਊ ਮੁਕਾਬਲੇ ਵਿੱਚ ਐੱਮਏ ਪੰਜਾਬੀ ਦੀ ਵਿਦਿਆਰਥਣ ਦੀਕਸ਼ਾ ਰਾਣੀ ਨੇ ਪਹਿਲਾ, ਬੀਏ/ਬੀਐੱਡ ਦੀ ਪ੍ਰਿਅੰਕਾ ਨੇ ਦੂਜਾ ਅਤੇ ਐੱਮਕਾਮ ਦੀ ਗੀਤਾ ਦੇਵੀ ਨੇ ਤੀਜਾ ਸਥਾਨ ਹਾਸਲ ਕੀਤਾ। ਮੁਕਾਬਲੇ ਵਿੱਚ ਜੱਜ ਦੀ ਭੂਮਿਕਾ ਪ੍ਰੋਫੈਸਰ ਮੋਨਿਕਾ ਅਤੇ ਪ੍ਰੋਫੈਸਰ ਪ੍ਰਿਅੰਕਾ ਵੱਲੋਂ ਨਿਭਾਈ ਗਈ। ਡਾ. ਸਤਿੰਦਰਜੀਤ ਕੌਰ ਨੇ ਵਿਦਿਆਰਥਣਾਂ ਨੂੰ ਕਾਲਜ ਲਾਇਬ੍ਰੇਰੀ ਵਿੱਚ ਉਪਲੱਬਧ ਨਵੀਆਂ ਪੁਸਤਕਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਜਥੇਦਾਰ ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟੀ ਮੈਂਬਰਾਂ ਨੇ ਕਾਲਜ ਪ੍ਰਿੰਸੀਪਲ, ਲਾਇਬ੍ਰੇਰੀਅਨ ਅਤੇ ਸਟਾਫ਼ ਨੂੰ ਵਧਾਈ ਦਿੱਤੀ।