
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਧਨੋਆ ਵਿੱਚ ‘ਆਪ’ ਆਗੂ ਪ੍ਰੋ. ਮੁਲਤਾਨੀ ਦੀ ਅਗਵਾਈ ਹੇਠ ਹੋਈ ਭਰਵੀਂ ਮੀਟਿੰਗ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਪਿੰਡ ਧਨੋਆ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਹਲਕਾ ਇੰਚਾਰਜ ਪ੍ਰੋ. ਜੀਐੱਸ ਮੁਲਤਾਨੀ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਹੋਈ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਪ੍ਰੋ. ਮੁਲਤਾਨੀ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ ਗਿਆ। ਮੀਟਿੰਗ ਦੌਰਾਨ ਪਿੰਡ ਦੇ ਪਤਵੰਤਿਆਂ ਅਤੇ ਵਾਸੀਆਂ ਨੇ ਕਿਹਾ ਕਿ ਪ੍ਰੋ. ਜੀਐੱਸ ਮੁਲਤਾਨੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਹਲਕੇ ਵਿੱਚ ਲਗਾਤਾਰ ਮਜ਼ਬੂਤ ਹੋ ਰਹੀ ਹੈ। ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪਿੰਡ ਧਨੋਆ ਵਿੱਚ ਆਮ ਆਦਮੀ ਕਲੀਨਿਕ ਦੀ ਸਥਾਪਨਾ, ਗਲੀਆਂ-ਨਾਲੀਆਂ ਲਈ ਗ੍ਰਾਂਟ, ਅੰਡਰਗਰਾਊਂਡ ਸਿੰਚਾਈ ਲਈ ਪਾਣੀ ਦੀਆਂ ਪਾਈਪਾਂ ਅਤੇ ਪਿੰਡ ਤੋਂ ਚੱਕਵਾਲ ਤੱਕ ਸੰਪਰਕ ਸੜਕ ਦਾ ਨਿਰਮਾਣ ਆਦਿ ਵਿਕਾਸ ਕਾਰਜ ਕਰਵਾਏ ਗਏ। ਇਸ ਮੌਕੇ ਪ੍ਰੋ. ਜੀਐੱਸ ਮੁਲਤਾਨੀ ਨੇ ਕਿਹਾ ਕਿ ਉਹ ਪਿਛਲੇ ਦਸ ਸਾਲਾਂ ਤੋਂ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਹਲਕੇ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਭਵਿੱਖ ਵਿੱਚ ਵੀ ਲੋਕ ਸੇਵਾ ਦਾ ਇਹ ਸਿਲਸਿਲਾ ਜਾਰੀ ਰੱਖਣਗੇ। ਇਸ ਮੌਕੇ ਚੇਅਰਮੈਨ ਹਰਜੀਤ ਸਿੰਘ ਸਹੋਤਾ, ਬਲਾਕ ਸੰਮਤੀ ਮੈਂਬਰ ਬੈਨੀ ਰਾਣਾ, ਬਲਾਕ ਸੰਮਤੀ ਮੈਂਬਰ ਹੈਪੀ ਅਟੱਲਗੜ੍ਹ, ਪ੍ਰਧਾਨ ਜਰਨਲ ਕੈਟਾਗਿਰੀ ਸੁਰਿੰਦਰ ਠਾਕੁਰ, ਬਲਾਕ ਪ੍ਰਧਾਨ ਰਮੇਸ਼ ਡੁੱਗਰੀ, ਸਾਬਕਾ ਸਰਪੰਚ ਕਰਨੈਲ ਸਿੰਘ, ਕੈਪਟਨ ਸੁਖਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।