
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਗੌਰਵ, ਪੰਜਾਬੀ ਜਾਗਰਣ, ਗੜਦੀਵਾਲਾ : ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ‘ਮੇਲਾ ਧੀਆਂ ਦਾ : ਤੀਜ ਦਾ ਤਿਉਹਾਰ’ ਬੜੇ ਉਤਸ਼ਾਹ ਅਤੇ ਉਮੰਗ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵੱਲੋਂ ਲੋਕ ਗੀਤ, ਗਿੱਧਾ ਅਤੇ ਨਾਚ ਦੀਆਂ ਮਨਮੋਹਕ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਤੋਂ ਇਲਾਵਾ ਵਿਦਿਆਰਥਣਾਂ ਨੇ ਮਹਿੰਦੀ ਮੁਕਾਬਲੇ ਵਿੱਚ ਵੀ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਮਿਸ ਤੀਜ ਦਾ ਖ਼ਿਤਾਬ ਮੈਡੀਕਲ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਹਾਸਲ ਕੀਤਾ, ਜਦਕਿ ਮਹਿੰਦੀ ਮੁਕਾਬਲੇ ਵਿੱਚ ਖੁਸ਼ੀ ਜੇਤੂ ਰਹੀ। ਵਿਦਿਆਰਥਣਾਂ ਦੀ ਹੌਸਲਾ ਅਫ਼ਜ਼ਾਈ ਲਈ ਉਨ੍ਹਾਂ ਨੂੰ ਤੋਹਫ਼ੇ ਵੀ ਪ੍ਰਦਾਨ ਕੀਤੇ ਗਏ। ਇਸ ਮੌਕੇ ਚਰਨ ਕਮਲ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ੍ਰਿਸ਼ਟਾ ਸੈਣੀ ਅਤੇ ਖੁਸ਼ਬੂ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਪ੍ਰਿੰਸੀਪਲ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਕੂਲ ਇੰਚਾਰਜ ਗੁਰਪ੍ਰੀਤ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।